ਪ੍ਰਧਾਨ ਮੰਤਰੀ ਮੋਦੀ ਨੇ ਵੈਸ਼ਨੋ ਦੇਵੀ ਹਾਦਸੇ ‘ਤੇ ਕੀਤਾ ਦੁੱਖ ਪ੍ਰਗਟਾਵਾ, ਮੁਆਵਜ਼ੇ ਦਾ ਕੀਤਾ ਐਲਾਨ
ਦਿੱਲੀ, 1 ਜਨਵਰੀ (ਵਿਸ਼ਵ ਵਾਰਤਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਸ਼ਨੋ ਦੇਵੀ ‘ਚ ਵਾਪਰੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਤਾ ਵੈਸ਼ਨੋ ਦੇਵੀ ਭਵਨ ‘ਚ ਹਾਦਸੇ ‘ਚ ਮਾਰੇ ਗਏ ਅਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪੀਐੱਮ ਰਾਹਤ ਫੰਡ ‘ਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।






















