ਪ੍ਰਧਾਨ ਮੰਤਰੀ ਮੋਦੀ ਹੁਣ ਫਰਵਰੀ ਦੀਆਂ ਇਹਨਾਂ ਤਰੀਕਾਂ ਨੂੰ ਪੰਜਾਬ ਵਿੱਚ ਰੈਲੀਆਂ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 9 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਸੂਬੇ ਵਿੱਚ 3 ਰੈਲੀਆਂ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਮਾਲਵਾ, ਦੋਆਬਾ ਅਤੇ ਮਾਝਾ ਦੇ ਤਿੰਨੋਂ ਖੇਤਰਾਂ ਨੂੰ ਕਵਰ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ, ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ 14 ਫਰਵਰੀ ਨੂੰ ਜਲੰਧਰ ‘ਚ ਪਹਿਲੀ ਰੈਲੀ ਨੂੰ ਸੰਬੋਧਨ ਕਰਨਗੇ |
ਉਹ ਦੂਜੀ ਰੈਲੀ 16 ਫਰਵਰੀ ਨੂੰ ਪਠਾਨਕੋਟ ਅਤੇ ਤੀਜੀ ਰੈਲੀ 17 ਫਰਵਰੀ ਨੂੰ ਅਬੋਹਰ ਵਿੱਚ ਕਰਨਗੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਸੂਬੇ ਦੇ ਸਿਆਸੀ ਮਾਹੌਲ ਨੂੰ ਬਦਲ ਦੇਣਗੀਆਂ ਅਤੇ ਚੋਣਾਂ ਲੜ ਰਹੇ ਐਨਡੀਏ ਦੇ ਸਾਰੇ ਉਮੀਦਵਾਰਾਂ ਦਾ ਭਰੋਸਾ ਵਧਾਉਣਗੀਆਂ।
ਇਸ ਤਰ੍ਹਾਂ, ਪ੍ਰਧਾਨ ਮੰਤਰੀ ਸੂਬੇ ਦੇ ਸਾਰੇ ਖੇਤਰਾਂ, ਜਲੰਧਰ ‘ਚ ਦੋਆਬਾ, ਪਠਾਨਕੋਟ ਚ ਮਾਝਾ ਅਤੇ ਅਬੋਹਰ ਚ ਮਾਲਵਾ ਕਵਰ ਕਰਨਗੇ।






















