ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅੱਜ
ਪ੍ਰਧਾਨ ਮੰਤਰੀ ਮੋਦੀ ਹੋਏ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ
ਨਵੀਂ ਦਿੱਲੀ, 1 ਮਈ (ਵਿਸ਼ਵ ਵਾਰਤਾ)- ‘ਹਿੰਦ ਦੀ ਚਾਦਰ’ ਕਹੇ ਜਾਣ ਵਾਲੇ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅੱਜ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਵੀ ਸਮੂਹ ਸਾਧ-ਸੰਗਤ ਨੂੰ ਵਧਾਈ ਦਿੱਤੀ ਸੀ। । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਮੈਂ ਉਨ੍ਹਾਂ ਨੂੰ ਸੀਸ ਝੁਕਾਉਂਦਾ ਹਾਂ। ਗੁਰੂ ਜੀ ਦੇ ਸਾਹਸ ਤੇ ਦੱਬੇ -ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਹ ਅੱਤਿਆਚਾਰ ਤੇ ਅਨਿਆਂ ਦੇ ਅੱਗੇ ਕਦੇ ਨਹੀਂ ਝੁਕੇ। ਉਨ੍ਹਾਂ ਦਾ ਸਰਵਉੱਚ ਤਿਆਗ ਸਭ ਨੂੰ ਸ਼ਕਤੀ ਤੇ ਪ੍ਰੇਰਣਾ ਦਿੰਦਾ ਹੈ।’