ਹੁਸ਼ਿਆਰਪੁਰ 12 ਸਤੰਬਰ (ਵਿਸ਼ਵ ਵਾਰਤਾ)- ਹਲਕਾ ਚੱਬੇਵਾਲ ਅਤੇ ਗੜ੍ਹਸ਼ੰਕਰ ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣਨ ਵਾਲੀਆਂ ਨਵੀਆਂ ਸੜਕਾਂ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਯਤਨਾਂ ਸਦਕਾ ਮਨਜ਼ੂਰੀ ਮਿਲ ਗਈ ਹੈ, ਜਿਨ੍ਹਾਂ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਤੋਂ ਭਾਜਪਾ ਦੇ ਸਾਂਸਦ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਉਨ੍ਹਾਂ ਨੂੰ ਇਸ ਸਬੰਧੀ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਬਿਸਤ ਦੁਆਬ ਨਹਿਰ ਤੇ ਬਣੀ ਮੇਹਟੀਆਣਾ ਤੋਂ ਗੜ੍ਹਸ਼ੰਕਰ ਵਾਇਆ ਕੋਟ ਫ਼ਤੂਹੀ 18 ਕਿੱਲੋਮੀਟਰ, ਖੜੋਦੀ ਤੋਂ ਵਾਹਦ 13 ਕਿੱਲੋਮੀਟਰ, ਅਤੋਵਾਲ ਤੋਂ ਰਾਜਪੁਰ ਭਾਈਆਂ ਤੇ ਪਾਂਸ਼ਟਾ ਤੱਕ 16 ਕਿੱਲੋਮੀਟਰ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਲਈ ਗੜ੍ਹਸ਼ੰਕਰ ਤੋਂ ਬੀਣੇਵਾਲ ਤੱਕ ਬਣਨ ਵਾਲੀ ਸੜਕ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਇਹ ਬਣਨ ਵਾਲੀਆਂ ਸੜਕਾਂ ਦੀ ਮਨਜ਼ੂਰੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੰਗਤ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਸੜਕ ਨੂੰ ਵੀ ਚਹੁੰਮਾਰਗੀ ਬਣਾਇਆ ਜਾ ਰਿਹਾ ਹੈ
ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਸੁਖਬੀਰ ਨੇ ਲਿਆ ਐਕਸ਼ਨ
ਚੰਡੀਗੜ੍ਹ- 25 ਮਈ( ਵਿਸ਼ਵ ਵਾਰਤਾ )-- ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ...