ਪ੍ਰਧਾਨ ਮੰਤਰੀ ਮੋਦੀ ਦੇ ਫ਼ਿਰੋਜਪੁਰ ਦੌਰੇ ‘ਦੌਰਾਨ ਵਾਪਰੇ ਘਟਨਾਕ੍ਰਮ ਵਿੱਚ 150 ਅਣਪਛਾਤੇ ਵਿਅਕਤੀਆਂ ਖ਼ਿਲਾਫ ਐਫਆਈਆਰ ਦਰਜ
ਕੇਂਦਰ ਗ੍ਰਹਿ ਵਿਭਾਗ ਦੀ ਜਾਂਚ ਕਮੇਟੀ ਨੇ 13 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕੀਤਾ ਤਲਬ
ਚੰਡੀਗੜ੍ਹ,7ਜਨਵਰੀ(ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਮਾਮਲੇ ਵਿੱਚ ਮਿਲ ਰਹੀ ਤਾਜਾ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਫ਼ਿਰੋਜਪੁਰ ਦੇ ਥਾਣਾ ਕੁਲਗੜ੍ਹੀ ਵਿੱਚ 150 ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ 13 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਹੈ। ਦੱਸ ਦਈਏ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਕਾਫਲੇ ਨੂੰ ਬਠਿੰਡਾ ਤੋਂ ਫ਼ਿਰੋਜਪੁਰ ਜਾਂਦੇ ਸਮੇਂ ਲਗਭਗ 20 ਮਿੰਟ ਫਲਾਈਓਵਰ ਤੇ ਰੁਕਣਾ ਪਿਆ ਸੀ।