ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਿਤ ਸ਼ਾਹ ਨੂੰ ਦਿੱਤੀ ਜਨਮ ਦਿਨ ਦੀ ਵਧਾਈ
ਚੰਡੀਗੜ੍ਹ, 22ਅਕਤੂਬਰ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ। ਮੋਦੀ ਨੇ ਉਨ੍ਹਾਂ ਨੂੰ ਵਿਕਸਤ ਭਾਰਤ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਅਣਥੱਕ ਮਿਹਨਤ ਕਰਨ ਵਾਲਾ ਇੱਕ “ਅਸਾਧਾਰਨ ਪ੍ਰਸ਼ਾਸਕ” ਦੱਸਿਆ ।
PM ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਅਮਿਤ ਸ਼ਾਹ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਉਹ ਇੱਕ ਮਿਹਨਤੀ ਨੇਤਾ ਹਨ, ਜਿਨ੍ਹਾਂ ਨੇ ਭਾਜਪਾ ਨੂੰ ਮਜ਼ਬੂਤ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ।” ਉਹਨਾਂ ਨੇ ਕਿਹਾ, “ਸ਼ਾਹ ਨੇ ਇੱਕ ਬੇਮਿਸਾਲ ਪ੍ਰਸ਼ਾਸਕ ਵਜੋਂ ਆਪਣੀ ਪਛਾਣ ਬਣਾਈ ਹੈ ਅਤੇ ਉਹ ਇੱਕ ਵਿਕਸਤ ਭਾਰਤ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਬਹੁਤ ਸਾਰੇ ਯਤਨ ਕਰ ਰਹੇ ਹਨ। ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।”