ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਹੋਣਗੇ ਸ਼ਾਮਲ
ਚੰਡੀਗੜ੍ਹ,14ਮਾਰਚ(ਵਿਸ਼ਵ ਵਾਰਤਾ)- ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਪਾਰਾ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਦਲ ਬਦਲੀ ਵੀ ਜਾਰੀ ਹੈ। ਅੱਜ ਪਟਿਆਲਾ ਤੋਂ ਕਾਂਗਰਸੀ ਐੱਮ.ਪੀ ਪ੍ਰਨੀਤ ਕੌਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਕਾਫੀ ਸਮੇਂ ਤੋਂ ਉਹਨਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਦੱਸ ਦਈਏ ਕਿ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋਣ ਲਈ ਅੱਜ ਦੁਪਹਿਰ 1:30 ਵਜੇ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਪਹੁੰਚਣਗੇ।