• Latest
  • Trending
ਪ੍ਰਮੁੱਖ ਸੜਕਾਂ ਦੀ ਉਸਾਰੀ ਮੁਕੰਮਲ ਕਰਨ ਹਿੱਤ ਪੰਜਾਬ ਸਰਕਾਰ ਦਾਇਰ ਕਰੇਗੀ ਐਨ.ਜੀ.ਟੀ. ਅੱਗੇ ਦਰਖ਼ਾਸਤ: ਰਜ਼ੀਆ ਸੁਲਤਾਨਾ

ਪ੍ਰਮੁੱਖ ਸੜਕਾਂ ਦੀ ਉਸਾਰੀ ਮੁਕੰਮਲ ਕਰਨ ਹਿੱਤ ਪੰਜਾਬ ਸਰਕਾਰ ਦਾਇਰ ਕਰੇਗੀ ਐਨ.ਜੀ.ਟੀ. ਅੱਗੇ ਦਰਖ਼ਾਸਤ: ਰਜ਼ੀਆ ਸੁਲਤਾਨਾ

9 years ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

16 minutes ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

51 minutes ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

2 hours ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

3 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

4 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

4 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

5 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Friday, November 6, 2026
No Result
View All Result
23 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਮੁੱਖ ਸੜਕਾਂ ਦੀ ਉਸਾਰੀ ਮੁਕੰਮਲ ਕਰਨ ਹਿੱਤ ਪੰਜਾਬ ਸਰਕਾਰ ਦਾਇਰ ਕਰੇਗੀ ਐਨ.ਜੀ.ਟੀ. ਅੱਗੇ ਦਰਖ਼ਾਸਤ: ਰਜ਼ੀਆ ਸੁਲਤਾਨਾ

August 17, 2017
in ਪੰਜਾਬ
ਪ੍ਰਮੁੱਖ ਸੜਕਾਂ ਦੀ ਉਸਾਰੀ ਮੁਕੰਮਲ ਕਰਨ ਹਿੱਤ ਪੰਜਾਬ ਸਰਕਾਰ ਦਾਇਰ ਕਰੇਗੀ ਐਨ.ਜੀ.ਟੀ. ਅੱਗੇ ਦਰਖ਼ਾਸਤ: ਰਜ਼ੀਆ ਸੁਲਤਾਨਾ

ਪ੍ਰਮੁੱਖ ਸੜਕਾਂ ਦੀ ਉਸਾਰੀ ਮੁਕੰਮਲ ਕਰਨ ਹਿੱਤ ਪੰਜਾਬ ਸਰਕਾਰ ਦਾਇਰ ਕਰੇਗੀ ਐਨ.ਜੀ.ਟੀ. ਅੱਗੇ ਦਰਖ਼ਾਸਤ: ਰਜ਼ੀਆ ਸੁਲਤਾਨਾ
ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਇਕ ਉਚ ਪੱਧਰੀ ਫ਼ੈਸਲਾ ਲੈਂਦਿਆਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਅੱਗੇ ਰਾਜ ਦੀਆਂ ਕੌਮੀ ਮਹਤੱਤਾ ਵਾਲੀਆਂ ਪ੍ਰਮੁੱਖ ਸੜਕਾਂ ਦੇ ਉਸਾਰੀ ਕਾਰਜ ਮੁਕੰਮਲ ਕਰਨ ਲਈ ਸੜਕਾਂ ਕੰਢੇ ਲੱਗੇ ਦਰੱਖ਼ਤ ਕੱਟਣ ‘ਤੇ ਲਾਈ ਰੋਕ ਨੂੰ ਖ਼ਤਮ ਕਰਵਾਉਣ ਹਿੱਤ ਅਰਜ਼ੀ ਦਾਇਰ ਕਰਨ ਦਾ ਫ਼ੈਸਲਾ ਲਿਆ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੀ ਰਾਜ ਪੱਧਰੀ ਮੀਟਿੰਗ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕੀਤਾ।
ਉਨ੍ਹਾਂ ਕਿਹਾ ਕਿ ਐਨ.ਜੀ.ਟੀ. ਦੀਆਂ ਉਕਤ ਪਾਬੰਦੀਆਂ ਕਾਰਨ ਸੂਬਾਈ ਅਤੇ ਕੌਮੀ ਮਾਰਗਾਂ ਦੀ ਉੁਸਾਰੀ ਦਾ ਕੰਮ ਬੰਦ ਪਿਆ ਹੈ ਅਤੇ ਰਾਜ ਸਰਕਾਰ ਨੇ ਇਨ੍ਹਾਂ ਉਸਾਰੀ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਮਕਸਦ ਨਾਲ ਇਹ ਫ਼ੈਸਲਾ ਲਿਆ ਹੈ ਤਾਂ ਜੋ ਰਾਜ ਦੀਆਂ ਸੜਕਾਂ ਦੇ ਬੰਦ ਪਏ ਕੰਮਾਂ ਨੂੰ ਤੇਜ਼ੀ ਨਾਲ ਮੁਕੰੰਮਲ ਕੀਤਾ ਜਾ ਸਕੇ।
ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੀਆਂ ਪ੍ਰਮੁੱਖ ਸੜਕਾਂ ਦੀ ਉਸਾਰੀ ਸਬੰਧੀ ਕੇਂਦਰੀ ਵਾਤਾਵਰਣ ਅਤੇ ਜੰਗਲਾਤ ਵਿਭਾਗ ਤੋਂ ਪ੍ਰਵਾਨਗੀ ਪਹਿਲਾਂ ਹੀ ਹਾਸਲ ਕਰ ਲਈ ਸੀ ਪਰ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਸੜਕਾਂ ਦੀ ਉਸਾਰੀ ਦਾ ਕੰਮ ਐਨ.ਜੀ.ਟੀ. ਦੀਆਂ ਪਾਬੰਦੀਆਂ ਕਾਰਨ ਰੋਕਣਾ ਪਿਆ ਸੀ ਕਿਉਂਕਿ ਐਨ.ਜੀ.ਟੀ. ਨੇ ਕੁਝ ਸਮਾਂ ਪਹਿਲਾਂ ਹੀ ਪੰੰਜਾਬ ਵਿੱਚ ਦਰੱਖ਼ਤਾਂ ਦੀ ਕਟਾਈ ਉਤੇ ਪੂਰਨ ਪਾਬੰਦੀ ਲਾ ਦਿੱਤੀ ਸੀ।
ਵਿਭਾਗ ਵੱਲੋਂ ਉਸਾਰੀਆਂ ਜਾ ਰਹੀਆਂ ਕਈ ਧਾਰਮਿਕ ਅਤੇ ਹੋਰ ਇਤਿਹਾਸਕ ਯਾਦਗਾਰਾਂ ਦੇ ਉਸਾਰੀ ਕਾਰਜਾਂ ਦੇ ਮੁਲਾਂਕਣ ਦੌਰਾਨ ਸਕੱਤਰ ਪੀ.ਡਬਲਿਊ.ਡੀ. ਸ੍ਰੀ ਹੁਸਨ ਲਾਲ ਨੇ ਸ੍ਰੀਮਤੀ ਰਜ਼ੀਆ ਸੁਲਤਾਨਾ ਦੇ ਧਿਆਨ ਵਿੱਚ ਲਿਆਂਦਾ ਕਿ ਫ਼ੰਡਾਂ ਦੀ ਘਾਟ ਕਾਰਨ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਵਿੱਚ ਗਿਰਾਵਟ ਆਈ ਹੈ ਜਿਸ ‘ਤੇ ਮੰਤਰੀ ਨੇ ਸਕਤੱਰ ਨੂੰ ਨਿਰਦੇਸ਼ ਦਿੱਤੇ ਕਿ ਉਹ ਪੰਜਾਬ ਦੇ ਸੈਰ-ਸਪਾਟਾ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨਾਲ ਮੀਟਿੰੰਗ ਦਾ ਪ੍ਰਬੰਧ ਕਰਨ ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਉਸਾਰੀ ਸਬੰਧੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਜਾ ਸਕੇ ਕਿਉਂਕਿ ਇਨ੍ਹਾਂ ਪ੍ਰਾਜੈਕਟ ਨੂੰ ਵਿੱਤੀ ਮਦਦ ਸੈਰ-ਸਪਾਟਾ ਵਿਭਾਗ ਵੱਲੋਂ ਦਿੱਤੀ ਜਾ ਰਹੀ ਹੈ ਅਤੇ ਸ੍ਰੀ ਸਿੱਧੂ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਇਨ੍ਹਾਂ ਪ੍ਰਾਜੈਕਟਾਂ ਸਬੰਧੀ ਲੋੜੀਂਦੇ ਫ਼ੰਡ ਜਾਰੀ ਕਰਵਾਉਣ ਤਾਂ ਜੋ ਉਸਾਰੀ ਕਾਰਜ ਮੁਕੰਮਲ ਕੀਤੇ ਜਾ ਸਕਣ।
ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਸੋਚੀ ਸਮਝੀ ਚਾਲ ਤਹਿਤ ਇਨ੍ਹਾਂ ਪ੍ਰਾਜੈਕਟਾਂ ਲਈ ਲੋੜੀਂਦੇ ਫ਼ੰਡਾਂ ਦਾ ਪ੍ਰਬੰਧ ਨਹੀਂ ਕੀਤਾ ਗਿਆ। ਉੁਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਉਹ ਰਾਜ ਦੇ ਵਿੱਤ ਅਤੇ ਸੈਰ ਸਪਾਟਾ ਮੰਤਰੀ ਨੂੰ ਬੇਨਤੀ ਕਰਨਗੇ ਕਿ ਉਹ ਜਲਦ ਫ਼ੰਡ ਜਾਰੀ ਕਰਨ ਤਾਂ ਜੋ ਇਹ ਜਲਦ ਮੁਕੰਮਲ ਹੋ ਸਕਣ।
ਪੀ.ਡਬਲਿਊ.ਡੀ. ਮੰਤਰੀ ਨੂੰ ਦੱਸਿਆ ਗਿਆ ਕਿ ਰਾਜ ਦੀਆਂ ਕੁਝ ਸੜਕਾਂ ਦਾ ਉਸਾਰੀ ਕਾਰਜ ਵੀ ਰੁਕਿਆ ਹੋਇਆ ਹੈ ਜਿਸ ‘ਤੇ ਮੰਤਰੀ ਨੇ ਸਕੱਤਰ ਹੁਸਨ ਲਾਲ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧੀ ਜੰਗਲਾਤ ਮੰਤਰੀ ਪੰੰਜਾਬ ਨਾਲ ਰਾਬਤਾ ਕਰਨ।
ਸ੍ਰੀ ਏ.ਕੇ. ਸਿੰਗਲਾ ਚੀਫ਼ ਇੰਜੀਨੀਅਰ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਵਿਭਾਗ ਵੱਲੋਂ ਕੀਤੇ ਜਾ ਰਹੇ ਕਈ ਮਾਣਮੱਤੇ ਉਸਾਰੀ ਕਾਰਜ ਜਿਨ੍ਹਾਂ ਵਿੱਚ ਅਦਾਲਤੀ ਕੰਪਲੈਕਸ, ਮੈਰੀਟੋਰੀਅਸ ਸਕੂਲ, ਯੂਨੀਵਰਸਿਟੀ ਅਤੇ ਕਾਲਜ, ਮਾਡਰਨ ਜੇਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਦੀ ਉਸਾਰੀ ਦਾ ਕੰਮ ਇਸ ਸਾਲ ਮੁਕੰਮਲ ਹੋ ਜਾਵੇਗਾ।
ਲੋਕ ਨਿਰਮਾਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਕਰਵਾਉਣ ਦੌਰਾਨ ਉੁਚ ਪੱਧਰੀ ਗੁਣਵੱਤਾ ਬਣਾ ਕੇ ਰੱਖਣ ਦੇ ਹੁਕਮ ਦਿੰਦਿਆਂ ਕਿਹਾ ਗਿਆ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ। ਸ੍ਰੀਮਤੀ ਸੁਲਤਾਨਾ ਨੇ ਕਿਹਾ ਜੇਕਰ ਕੋਈ ਭ੍ਰਿਸ਼ਟਾਚਾਰ ਕਰਦਾ ਪਾਇਆ ਗਿਆ ਤਾਂ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਧਵੀ ਕਟਾਰੀਆ ਵਿਸੇਸ਼ ਸਕੱਤਰ ਪੀ.ਡਬਲਿਊ.ਡੀ., ਯੋਗੇਸ਼ ਗੁਪਤਾ, ਅਰਵਿੰਦਰ ਸਿੰਘ, ਕੇ.ਕੇ.ਗਰਗ (ਚੀਫ਼ ਇੰਜੀਨੀਅਰ) ਅਤੇ ਸੁਪਰਡੈਂਟ ਇੰਜੀਨੀਅਰ ਹਾਜ਼ਰ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Most Popular

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

by Jaspreet Kaur
4 weeks ago
0

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ - ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 