ਪ੍ਰਸ਼ਾਸ਼ਨਿਕ ਫੇਰਬਦਲੀਆਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੇ ਲਗਾਏ ਗੰਭੀਰ ਇਲਜ਼ਾਮ
ਸੁਖਬੀਰ ਬਾਦਲ ਦੇ ਇਲਜ਼ਾਮਾਂ ਨੂੰ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੇ ਦਿੱਤੀ ਚੁਣੌਤੀ
ਚੰਡੀਗੜ੍ਹ,24 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦਾ ਮੁੱਖ ਮੰਤਰੀ ਬਦਲਣ ਤੋਂ ਬਾਅਦ ਹੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀਆਂ ਲਗਾਤਾਰ ਬਦਲੀਆਂ ਹੋ ਰਹੀਆਂ ਹਨ।ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਰਕਾਰ ਨੇ ਇਹ ਇਲਜ਼ਾਮ ਲਗਾਇਆ ਹੈ ਕਿ ਅਧਿਕਾਰੀਆਂ ਦੀਆਂ ਨਿਯੁਕਤੀਆਂ ਇਸ ਆਧਾਰ ਤੇ ਹੋ ਰਹੀਆਂ ਹਨ ਕਿ ਉਹ ਅਕਾਲੀਆਂ ਜਾਂ ਬਾਦਲਾਂ ਨੂੰ ਅੰਦਰ ਕਰ ਸਕਦੇ ਹਨ ਜਾਂ ਨਹੀਂ। ਉਹਨਾਂ ਨੇ ਇਹ ਵੀ ਕਿਹਾ ਕਿ ਮੌਜੂਦਾ ਕਾਂਗਰਸ ਲੀਡਰਸ਼ਿਪ ਪਿਛਲੇ ਸਾਢੇ ਚਾਰ ਸਾਲਾਂ ਦੀ ਕਾਰਗੁਜਾਰੀ ਦੀ ਜਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਤੇ ਸੁੱਟਣਾ ਚਾਹੁੰਦੀ ਹੈ।
ਸੁਖਬੀਰ ਬਾਦਲ ਦੇ ਇਸ ਇਲਜ਼ਾਮ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਹੈ ਕਿ ਇਹ ਸਰਾਸਰ ਗਲਤ ਹੈ ਅਤੇ ਉਹਨਾਂ ਨੇ ਨਾਲ ਹੀ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹਨਾਂ ਕੋਲ ਇਸ ਤਰ੍ਹਾਂ ਦਾ ਕੋਈ ਸਬੂਤ ਹੈ ਤਾਂ ਉਹ ਮੀਡੀਆ ਅਤੇ ਆਮ ਜਨਤਾ ਲਈ ਜਨਤਕ ਕਰ ਦੇਣ।