ਪ੍ਰਸਿੱਧ ਖਾਟੂਸ਼ਿਆਮ ਮੰਦਰ ਵਿੱਚ ਮਚੀ ਸ਼ਰਧਾਲੂਆਂ ਦੀ ਭਗਦੜ;ਹਾਦਸੇ ਵਿੱਚ 3 ਔਰਤਾਂ ਦੀ ਮੌਤ,ਕਈ ਜਖਮੀ
ਪ੍ਰਧਾਨ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,8 ਅਗਸਤ(ਵਿਸ਼ਵ ਵਾਰਤਾ)- ਰਾਜਸਥਾਨ ਦੇ ਸੀਕਰ ਦੇ ਖਾਟੂਸ਼ਿਆਮ ਮੰਦਰ ‘ਚ ਅੱਜ ਸਵੇਰੇ ਭਗਦੜ ਮੱਚ ਗਈ। ਇਸ ਹਾਦਸੇ ‘ਚ 3 ਔਰਤਾਂ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਹਾਦਸਾ ਸਵੇਰੇ 5 ਵਜੇ ਵਾਪਰਿਆ, ਜਦੋਂ ਇਕਾਦਸ਼ੀ ਦੇ ਮੌਕੇ ‘ਤੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਕਾਫੀ ਵੱਧ ਗਈ ਸੀ। ਦੇਰ ਰਾਤ ਤੋਂ ਹੀ ਸ਼ਰਧਾਲੂਆਂ ਦੀ ਲਾਈਨ ਲੱਗੀ ਹੋਈ ਸੀ। ਸਵੇਰੇ ਜਿਵੇਂ ਹੀ ਮੰਦਰ ਦੇ ਦਰਵਾਜ਼ੇ ਖੁੱਲ੍ਹੇ ਤਾਂ ਭਗਦੜ ਮੱਚ ਗਈ। ਸੂਬਾ ਸਰਕਾਰ ਨੇ ਮ੍ਰਿਤਕਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਹਾਦਸੇ ਵਿੱਚ ਮਰਨ ਵਾਲੀ ਔਰਤ ਦਾ ਨਾਮ ਸ਼ਾਂਤੀ ਦੇਵੀ ਹੈ। ਦੋਵਾਂ ਦੀ ਪਛਾਣ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ਾਂ ਨੂੰ ਖਾਟੂਸ਼ਿਆਮਜੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ।
ਇਸ ਘਟਨਾ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਾਟੂ ਸ਼ਿਆਮਜੀ ‘ਚ ਭਗਦੜ ‘ਚ ਸ਼ਰਧਾਲੂਆਂ ਦੀ ਮੌਤ ਤੋਂ ਦੁਖੀ ਹਾਂ।
Saddened by the loss of lives due to a stampede at the Khatu Shyamji Temple complex in Sikar, Rajasthan. My thoughts are with the bereaved families. I pray that those who are injured recover at the earliest.
— Narendra Modi (@narendramodi) August 8, 2022