ਪ੍ਰਸਿੱਧ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਦਾ ਦਿਹਾਂਤ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,28ਸਤੰਬਰ(ਵਿਸ਼ਵ ਵਾਰਤਾ)- ਦੇਸ਼ ਦੀ ‘ਹਰੀ ਕ੍ਰਾਂਤੀ’ ‘ਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਖੇਤੀਬਾੜੀ ਵਿਗਿਆਨੀ ਐੱਮ.ਐੱਸ. ਸਵਾਮੀਨਾਥਨ ਦਾ ਅੱਜ ਦਿਹਾਂਤ ਹੋ ਗਿਆ। ਉਹ 98 ਸਾਲ ਦੇ ਸਨ। ਉਹਨਾਂ ਦੇ ਅਕਾਲ ਚਲਾਣੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਸ਼ੋਕ ਸੰਦੇਸ਼ ਵਿੱਚ ਲਿਖਿਆ “ਦੇਸ਼ ਦੇ ਉੱਘੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ…ਖੇਤੀਬਾੜੀ ਵਿਗਿਆਨ ਦੇ ਖੇਤਰ ‘ਚ ਅੱਜ ਇੱਕ ਯੁੱਗ ਦਾ ਅੰਤ ਹੋਇਆ ਹੈ…ਇਹ ਘਾਟਾ ਨਾ ਪੂਰਨ ਯੋਗ ਹੈ…ਕਿਸਾਨ ਤੇ ਖੇਤੀਬਾੜੀ ਲਈ ਸਵਾਮੀਨਾਥਨ ਜੀ ਦਾ ਸਹਿਯੋਗ ਰਹਿੰਦੀ ਦੁਨੀਆਂ ਤੀਕ ਯਾਦ ਕੀਤਾ ਜਾਵੇਗਾ…. ਪਰਮਾਤਮਾ ਦੇ ਚਰਨਾਂ ‘ਚ ਅਰਦਾਸ ਸਵਾਮੀਨਾਥਨ ਜੀ ਦੀ ਰੂਹ ਨੂੰ ਸ਼ਾਂਤੀ ਬਖ਼ਸ਼ਣ ਤੇ ਚਰਨਾਂ ‘ਚ ਥਾਂ ਦੇਣ…ਵਾਹਿਗੁਰੂ ਵਾਹਿਗੁਰੂ”























