ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਪ੍ਰਾਈਵੇਟ ਹਸਪਤਾਲਾਂ ਤੋਂ ਵਾਪਸ ਲਈ ਜਾਵੇਗੀ ਕੋਵਿਡ ਵੈਕਸੀਨ-ਬਲਬੀਰ ਸਿੰਘ ਸਿੱਧੂ
ਵੈਕਸੀਨ ਫੰਡ ਵਿੱਚ ਜਮ੍ਹਾਂ ਕੀਤਾ ਪੈਸਾ ਹੋਵੇਗਾ ਵਾਪਸ- ਸਿੱਧੂ

ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ 18 ਤੋਂ 44 ਸਾਲ ਤੱਕ ਦੇ ਲੋਕਾਂ ਲਈ ਦਿੱਤੇ ਗਏ ਕੋਵਿਡ ਟੀਕਿਆਂ ਨੂੰ ਵਾਪਸ ਲੈਣ ਦਾ ਹੁਕਮ ਜਾਰੀ ਕੀਤਾ ਹੈ। ਜਿਸ ਤਹਿਤ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਨਿੱਜੀ ਹਸਪਤਾਲਾਂ ਕੋਲ ਬਚਦੀਆਂ ਖੁਰਾਕਾਂ ਵਾਪਸ ਸਰਕਾਰ ਨੂੰ ਦਿੱਤੀਆਂ ਜਾਣ। ਨਿੱਜੀ ਹਸਪਤਾਲਾਂ ਵੱਲੋਂ ਵੈਕਸੀਨ ਫੰਡ ਲਈ ਦਿੱਤਾ ਪੈਸਾ ਵੀ ਉਹਨਾਂ ਨੂੰ ਵਾਪਸ ਕਰ ਦਿੱਤਾ ਜਾਵੇਗਾ। ਇਹ ਆਦੇਸ਼ ਮੁੱਖ ਮੰਤਰੀ ਦੀ ਸਹਿਮਤੀ ਨਾਲ ਦਿੱਤੇ ਗਏ ਹਨ।























