
ਅੰਮ੍ਰਿਤਸਰ, 15 ਦਸੰਬਰ – ਅੰਮ੍ਰਿਤਸਰ ਵਿਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ। ਇਹ ਘਟਨਾ ਸੁੰਦਰ ਨਗਰ ਦੀ ਹੈ, ਜਿਥੇ ਬਲਵਿੰਦਰ ਸਿੰਘ ਦੀ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਬਲਵਿੰਦਰ ਸਿੰਘ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ।
ਇਸ ਦੌਰਾਨ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦਾ ਪਤਾ ਲਾਉਣ ਲਈ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ।























