ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਕੈਪਟਨ ਸਰਕਾਰ ਦੀ ਕੀਤੀ ਭਰਪੂਰ ਪ੍ਰਸ਼ੰਸਾ
ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਗੰਨੇ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਅਦੇ ਨੂੰ ਲੈ ਕੇ ਕਾਂਗਰਸ ਦੀ ਸੀਨੀਅਰ ਨੇਤਾ ਪ੍ਰਿਅੰਕਾ ਗਾਂਧੀ ਨੇ ਕੈਪਟਨ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਲਿਖਿਆ ਕਿ ਪੰਜਾਬ ਦੀ ਸਰਕਾਰ ਨੇ ਧਰਨੇ ਤੇ ਬੈਠੇ ਕਿਸਾਨਾਂ ਦੀ ਗੱਲ ਸੁਣੀ ਅਤੇ ਗੰਨੇ ਦੀਆਂ ਕੀਮਤਾਂ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਉਹਨਾਂ ਨੇ ਯੋਗੀ ਅਦੀਤਿਆ ਨਾਥ ਦੀ ਅਗਵਾਈ ਵਾਲੀ ਭਾਜਪਾ ਦੀ ਉੱਤਰ ਪ੍ਰਦੇਸ਼ ਸਰਕਾਰ ਉੱਤੇ ਵੀ ਤੰਜ ਕਸਦਿਆਂ ਕਿਹਾ ਕਿ ਬੀਜੇਪੀ 400 ਰੁਪਏ ਪ੍ਰਤੀ ਕੁਇੰਟਲ ਰੇਟ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ 3 ਸਾਲਾਂ ਦੇ ਲੰਬੇ ਵਕਫੇ ਪਿੱਛੋਂ ਵੀ ਗੰਨੇ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।