ਨਵੀਂ ਦਿੱਲੀ, 23 ਜਨਵਰੀ – ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਬੇਟੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਭੈਣ ਪ੍ਰਿਯੰਕਾ ਗਾਂਧੀ ਦੀ ਵੀ ਅੱਜ ਰਾਜਨੀਤੀ ਵਿਚ ਐਂਟਰੀ ਹੋ ਗਈ। ਪਾਰਟੀ ਨੇ ਲੋਕ ਸਭਾ ਚੋਣਾਂ-2019 ਲਈ ਪ੍ਰਿਯੰਕਾ ਗਾਂਧੀ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਹਨਾਂ ਨੂੰ ਉੱਤਰ ਪ੍ਰਦੇਸ਼-ਪੂਰਬੀ ਦੇ ਖੇਤਰਾਂ ਲਈ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਉਹ ਆਪਣਾ ਚਾਰਜ ਫਰਵਰੀ ਦੇ ਪਹਿਲੇ ਹਫਤੇ ਵਿਚ ਸੰਭਾਲਣਗੇ।
ਇਸ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ ਨੂੰ ਹਰਿਆਣਾ ਦੇ ਇੰਚਾਰਜ ਲਾਇਆ ਗਿਆ ਹੈ, ਜਦਕਿ ਜਯੋਤੀਰਦੀਤਿਆ ਸਿੰਧੀਆ ਨੂੰ ਉੱਤਰ ਪ੍ਰਦੇਸ਼ ਦੇ ਪੱਛਮੀ ਖੇਤਰ ਦਾ ਜਨਰਲ ਸਕੱਤਰ ਲਾਇਆ ਗਿਆ ਹੈ। ਕੇ.ਸੀ ਵੇਣੁਗੋਪਾਲ ਨੂੰ ਰਾਸ਼ਟਰੀ ਜਨਰਲ ਸਕੱਤਰ ਲਾਇਆ ਗਿਆ ਹੈ।
INC COMMUNIQUE
Appointment of General Secretaries for All India Congress Committee. pic.twitter.com/zHENwt6Ckh
— INC Sandesh (@INCSandesh) January 23, 2019