ਪ੍ਰਿੰਸੀਪਲ ਬੁੱਧ ਰਾਮ ਵੱਲੋਂ 40 ਫੀਸਦੀ ਅਪਾਹਜ ਵਿਅਕਤੀਆਂ ਨੂੰ ਪੈਨਸ਼ਨ ਲਗਾਉਣ ਦੀ ਪੰਜਾਬ ਸਰਕਾਰ ਕੋਲੋਂ ਮੰਗ
ਪੰਜਾਬ ਸਰਕਾਰ ਦੀ ਪ੍ਰਮੁੱਖ ਸਕੱਤਰ ਨੂੰ ਲਿਖਿਆ ਪੱਤਰ

ਚੰਡੀਗੜ੍ਹ,13 ਅਕਤੂਬਰ(ਵਿਸ਼ਵ ਵਾਰਤਾ) ਐਮ.ਐਲ. ਏ. ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਪੰਜਾਬ ਸਰਕਾਰ ਦੇ ਸਾਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੂੰ ਪੱਤਰ ਲਿਖ ਕੇ ਅਪਾਹਜ ਵਿਅਕਤੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਦੀ ਪਾਤਰਤਾ 50 ਫੀਸਦ ਤੋਂ ਘਟਾ ਕੇ 40 ਫੀਸਦ ਕਰਨ ਦੀ ਮੰਗ ਕੀਤੀ ਹੈ।























