ਪ੍ਰੀਖਿਆਵਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਮੋਹਾਲੀ, 10 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਨਵੇਂ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਇਸਤਰੀ ਕਰਮਚਾਰਣ ਦੀ ਬੱਚਾ ਸੰਭਾਲ ਛੁੱਟੀ ਪ੍ਰਵਾਨ ਨਾ ਕੀਤੀ ਜਾਵੇ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਹੁਕਮਾਂ ਅਨੁਸਾਰ ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਕੰਮ ਦੀ ਮਹੱਤਤਾ ਦੇ ਮੱਦੇਨਜ਼ਰ ਅਤੇ ਦਫਤਰ ਵਿੱਟ ਸਟਾਫ ਦੀ ਘਾਟ ਕਾਰਨ ਕਿਸੇ ਵੀ ਇਸਤਰੀ ਕਰਮਚਾਰਣ ਦੀ ਬੱਚਾ ਸੰਭਾਲ ਛੁੱਟੀ ਪ੍ਰਵਾਨ ਨਹੀਂ ਕੀਤੀ ਜਾਵੇਗੀ।