ਇੰਡੀਅਨ ਪ੍ਰੀਮੀਅਰ ਲੀਗ-2024
ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ, ਚੇਨਈ ਨੂੰ ਹਰਾਇਆ
ਚੰਡੀਗੜ੍ਹ, 6ਅਪ੍ਰੈਲ(ਵਿਸ਼ਵ ਵਾਰਤਾ)-ਸਨਰਾਈਜ਼ਰਜ਼ ਹੈਦਰਾਬਾਦ ਨੇ ਇੰਡੀਅਨ ਪ੍ਰੀਮੀਅਰ ਲੀਗ-2024 ਦੇ ਘਰੇਲੂ ਮੈਦਾਨ ‘ਤੇ ਆਪਣਾ ਲਗਾਤਾਰ ਦੂਜਾ ਮੈਚ ਜਿੱਤ ਲਿਆ ਹੈ। ਟੀਮ ਨੇ ਸੀਜ਼ਨ ਦੇ 18ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਹਾਰ ਦੇ ਬਾਵਜੂਦ CSK ਅੰਕ ਸੂਚੀ ਵਿੱਚ ਤੀਜੇ ਨੰਬਰ ‘ਤੇ ਬਰਕਰਾਰ ਹੈ, ਜਦਕਿ SRH ਇਸ ਜਿੱਤ ਨਾਲ ਪੰਜਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 165 ਦੌੜਾਂ ਬਣਾਈਆਂ। ਹੈਦਰਾਬਾਦ ਨੇ 166 ਦੌੜਾਂ ਦਾ ਟੀਚਾ 18.1 ਓਵਰਾਂ ‘ਚ 4 ਵਿਕਟਾਂ ‘ਤੇ ਹਾਸਲ ਕਰ ਲਿਆ। ਅਭਿਸ਼ੇਕ ਸ਼ਰਮਾ ਪਲੇਅਰ ਆਫ ਦਿ ਮੈਚ ਰਹੇ।