ਪ੍ਰੋਫੈਸਰ ਕਰਤਾਰ ਸਿੰਘ ਦਾ ਦਿਹਾਂਤ
ਗੁਰਬਾਣੀ ਸੰਗੀਤ ਲਈ ਪਦਮਸ਼੍ਰੀ ਐਵਾਰਡ ਨਾਲ ਨਿਵਾਜੇ ਜਾ ਚੁੱਕੇ ਹਨ ਪ੍ਰੋ.ਕਰਤਾਰ ਸਿੰਘ

ਚੰਡੀਗੜ੍ਹ, 2ਜਨਵਰੀ(ਵਿਸ਼ਵ ਵਾਰਤਾ)-ਗੁਰਬਾਣੀ ਸੰਗੀਤ ਦੇ ਪ੍ਰੋਫੈਸਰ ਕਰਤਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਪਿਛਲੇ ਮਹੀਨੇ ਦਸੰਬਰ ਵਿੱਚ ਭਾਰਤ ਸਰਕਾਰ ਵੱਲੋਂ ਪਦਮਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਸਵਾ ਦੋ ਵਜੇ ਉਨ੍ਹਾਂ ਨੇ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਪ੍ਰੋ. ਕਰਤਾਰ ਸਿੰਘ ਦੀ ਸਿਹਤ ਪਿਛਲੇ ਲੰਬੇ ਸਮੇਂ ਤੋਂ ਠੀਕ ਨਹੀਂ ਸੀ। ਸਿਹਤ ਸਮੱਸਿਆ ਦੇ ਚੱਲਦੇ ਉਹ ਪਦਮਸ਼੍ਰੀ ਪੁਰਸਕਾਰ ਲੈਣ ਲਈ ਰਾਸ਼ਟਰਪਤੀ ਭਵਨ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਸਨ ਹੋ ਸਕੇ। ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਰਾਹੀਂ ਵਿਸ਼ੇਸ਼ ਤੌਰ ‘ਤੇ ਉਨਾਂ ਨੂੰ ਹਸਪਤਾਲ ਵਿੱਚ ਹੀ ਪਦਮ ਸ੍ਰੀ ਸਨਮਾਨ ਸਪੁਰਦ ਕੀਤਾ ਗਿਆ ਸੀ। ਪ੍ਰੋਫੈਸਰ ਕਰਤਾਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਉਨਾ ਦੇ ਵਡਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।






















