ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਜਵਾਬ; ਮਾਮਲਾ ਦਿੱਲੀ ਸਰਕਾਰ ਕੋਲ ਪੈਂਡਿੰਗ
ਚੰਡੀਗੜ੍ਹ,20 ਜੁਲਾਈ(ਵਿਸ਼ਵ ਵਾਰਤਾ)-ਸਿੱਖ ਬੰਦੀ ਪ੍ਰੋਫੇਸਰ ਦਵਿੰਦਰ ਪਾਲ ਸਿੰਘ ਭੁਲੱਰ ਦੀ ਰਿਹਾਈ ਦਾ ਮਾਮਲਾ ਫਿਰ ਤੋਂ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਘਿਰਦੀ ਹੋਈ ਨਜਰ ਆ ਰਹੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਜਵਾਬ ਦਿੱਤਾ ਹੈ ਕਿ ਕਿ ਅਸੀਂ ਮਈ ਵਿਚ ਹੀ ਪ੍ਰੋ. ਭੁਲਰ ਕੀ ਰਿਹਾਈ ਪਰ ਕੋਈ ਇਤਰਾਜ਼ ਨਾ ਹੋਣ ਦਾ ਪੱਤਰ ਭੇਜ ਚੁੱਕੇ ਹਾਂ ਹੁਣ ਮਾਮਲਾ ਦਿੱਲੀ ਸਰਕਾਰ ਦੀ ਸੇਂਟੇਸ ਰਿਵਿਊ ਬੋਰਡ (SRB) ਦੇ ਪਾਸ ਪੈਂਡਿੰਗ ਹੈ।
ਪੰਜਾਬ ਸਰਕਾਰ ਦੇ ਇਸ ਜਵਾਬ ਤੋਂ ਬਾਅਦ ਹੁਣ ਸਭ ਦੀ ਨਜ਼ਰ ਦਿੱਲੀ ਸਰਕਾਰ ਦੇ ਜਵਾਬ ਤੇ ਹੈ। ਜਿਕਰਯੋਗ ਹੈ ਕਿ ਪੰਜਾਬ ਅਤੇ ਦਿੱਲੀ ਦੋਵੇਂ ਜਗ੍ਹਾ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਹਾਲਾਂਕਿ ਦਿੱਲੀ ਸਰਕਾਰ ਦਾ ਤਰਕ ਹੈ ਕਿ ਮਾਮਲਾ ਸੇਂਟੇਂਸ ਰਿਵਿਊ ਬੋਰਡ ਪਾਸ ਪੇਂਡਿੰਗ ਹੈ। ਦੱਸ ਦਈਏ ਕਿ ਪ੍ਰੋਫੈਸਰ ਭੁੱਲਰ ਨੂੰ 1993 ਚ ਆਈਪੀਸੀ ਦੀ ਧਾਰਾ 302, 307 ਅਤੇ ਟਾਡਾ ਐਕਟ ਦੇ ਕੇਸ ਵਿੱਚ ਫਾਂਸੀ ਦੀ ਸਜਾ ਸੁਣਾਈ ਗਈ ਸੀ। ਇਸ ਦੇ ਬਾਅਦ ਸੁਪਰੀਮ ਕੋਰਟਨੇ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿੱਚ ਬਦਲ ਦਿੱਤਾ ਸੀ।