ਟੀ-20 ਵਿਸ਼ਵ ਕੱਪ 2022 ਦਾ ਫਾਈਨਲ ਮੁਕਾਬਲਾ ਪਾਕਿਸਤਾਨ ਤੇ ਇੰਗਲੈਂਡ ਵਿਚਾਲੇ
ਪੜ੍ਹੋ, ਇੰਗਲੈਂਡ ਨੇ ਟਾਸ ਜਿੱਤ ਕੇ ਲਿਆ ਕੀ ਫੈਸਲਾ
ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ
ਚੰਡੀਗੜ੍ਹ, 13ਨਵੰਬਰ(ਵਿਸ਼ਵ ਵਾਰਤਾ)- ਟੀ-20 ਵਿਸ਼ਵ ਕੱਪ 2022 ਦਾ ਫਾਈਨਲ ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਮੈਲਬੋਰਨ ‘ਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੇ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਟੀਮਾਂ ਨੇ ਆਪਣੀ ਪਲੇਇੰਗ ਇਲੈਵਨ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਦੋਵਾਂ ਟੀਮਾਂ ਦੇ ਪਲੇਇੰਗ ਇਲੈਵਨ
ਪਾਕਿਸਤਾਨ – ਬਾਬਰ ਆਜ਼ਮ, ਮੁਹੰਮਦ ਰਿਜ਼ਵਾਨ, ਮੁਹੰਮਦ ਹੈਰਿਸ, ਸ਼ਾਨ ਮਸੂਦ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਮੁਹੰਮਦ ਵਸੀਮ ਜੂਨੀਅਰ, ਸ਼ਾਹੀਨ ਸ਼ਾਹ ਅਫਰੀਦੀ, ਨਸੀਮ ਸ਼ਾਹ, ਹਰਿਸ ਰਊਫ
ਇੰਗਲੈਂਡ – ਜੋਸ ਬਟਲਰ, ਐਲੇਕਸ ਹੇਲਸ, ਫਿਲ ਸਾਲਟ, ਬੇਨ ਸਟੋਕਸ, ਹੈਰੀ ਬਰੁਕ, ਲਿਆਮ ਲਿਵਿੰਗਸਟੋਨ, ਮੋਇਨ ਅਲੀ, ਕ੍ਰਿਸ ਵੋਕਸ, ਸੈਮ ਕੁਰਾਨ, ਕ੍ਰਿਸ ਜੌਰਡਨ, ਆਦਿਲ ਰਸ਼ੀਦ
ਪਾਕਿਸਤਾਨ ਨੇ 2009 ਵਿੱਚ ਪਹਿਲੀ ਵਾਰ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਉਸ ਸਮੇਂ ਟੀਮ ਦੇ ਕਪਤਾਨ ਯੂਨਿਸ ਖਾਨ ਸਨ। ਇੰਗਲੈਂਡ ਨੇ 2010 ਵਿੱਚ ਪਹਿਲੀ ਵਾਰ ਇਹ ਟਰਾਫੀ ਜਿੱਤੀ ਸੀ। ਉਦੋਂ ਪਾਲ ਕਾਲਿੰਗਵੁੱਡ ਟੀਮ ਦੇ ਕਪਤਾਨ ਸਨ। ਦੋਵਾਂ ਵਿੱਚੋਂ ਕਿਸੇ ਇੱਕ ਟੀਮ ਲਈ ਟੂਰਨਾਮੈਂਟ ਜਿੱਤਣ ਵਾਲੀ ਇਹ ਉਨ੍ਹਾਂ ਦੀ ਦੂਜੀ ਟੀ-20 ਵਿਸ਼ਵ ਕੱਪ ਟਰਾਫੀ ਹੋਵੇਗੀ।