ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਕੀਤੀ ਕਰਨਾਲ ਵਿਖੇ ਮਹਾਪੰਚਾਇਤ
ਪੜ੍ਹੋ ,ਕਿਸਾਨ ਮਹਾਪੰਚਾਇਤ ਦੀ ਸਟੇਜ ਤੋਂ ਕੀਤੇ ਗਏ ਕਿਹੜੇ ਐਲਾਨ
ਮੰਗਾਂ ਮੰਨਣ ਲਈ ਕਿਸਾਨਾਂ ਦਾ ਹਰਿਆਣਾ ਸਰਕਾਰ ਨੂੰ ਅਲਟੀਮੇਟਮ
ਚੰਡੀਗੜ੍ਹ,30 ਅਗਸਤ(ਵਿਸ਼ਵ ਵਾਰਤਾ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਧਰਨਾ ਲਗਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਬੀਜੇਪੀ ਨੇਤਾਵਾਂ ਦੇ ਸਿਆਸੀ ਪ੍ਰੋਗਰਾਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਕਰਨਾਲ ਵਿਖੇ ਹੋਏ ਕਿਸਾਨਾਂ ਤੇ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਅੱਜ ਕਰਨਾਲ ਦੇ ਘਰੌਂਡਾ ਸਥਿਤ ਅਨਾਜ ਮੰਡੀ ਵਿਖੇ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਮਹਾਪੰਚਾਇਤ ਵਿੱਚ ਕਿਸਾਨ ਆਗੂਆਂਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ ਆਗੂ ਰਾਕੇਸ਼ ਟਿਕੈਤ ਪਹੁੰਚੇ ਹੋਏ ਹਨ।
ਇਸ ਮਹਾਪੰਚਾਇਤ ਵਿੱਚ ਕਿਸਾਨਾਂ ਨੇ ਕੇਂਦਰ ਅਤੇ ਸੂਬੇ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਵਿਰੁੱਧ ਅੰਦੋਲਨ ਹੋਰ ਤੇਜ ਕਰਨ ਦੇ ਨਾਲ ਨਾਲ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮੀਆਂ ਦੇ ਸਾਮਾਜਿਕ ਬਾਈਕਾਟ ਕਰਨ ਅਤੇ ਲਾਠੀਚਾਰਜ ਵਿੱਚ ਮਾਰੇ ਗਏ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ 25 ਲੱਖ ਦੇ ਮੁਆਵਜਾ ਦੇਣ ਦੀ ਮੰਗ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸਡੀਐਮ ਵਿਰੁੱਧ ਧਾਰਾ 302 ਦੇ ਤਹਿਤ ਕਤਲ ਦਾ ਕੇਸ ਦਰਜ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਮੰਗਾ ਮੰਨਣ ਲਈ ਸਰਕਾਰ ਕੋਲ 5 ਸਤੰਬਰ ਤੱਕ ਦਾ ਸਮਾਂ ਹੈ ਜੇ ਕਰ ਇਸ ਦੌਰਾਨ ਸਰਕਾਰ ਮੰਗਾਂ ਨਹੀਂ ਮੰਨਦੀ ਹੈ ਤਾਂ ਇਸਤੋਂ ਵੀ ਵੱਡੀ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ।