ਦੇਖੋ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਕਿੱਥੋਂ ਲੜਨਗੇ ਚੋਣ
ਜਾਣੋ ਕੌਣ, ਕਿਥੋਂ ਲੜੇਗਾ ਚੋਣ
ਪੜ੍ਹੋ, ਕਿਸ ਉਮੀਦਵਾਰ ਨੇ ਮਿਲੀ ਮਿਲਾਈ ਟਿਕਟ ਨੂੰ ਮਾਰੀ ਠੋਕਰ

ਜਲੰਧਰ, 29ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੀਆਂ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਜੋਰਾਂ-ਸ਼ੋਰਾਂ ਨਾਲ ਤਿਆਰੀ ਸ਼ੁਰੂ ਕਰ ਦਿੱਤੀ ਹੈ, ਇਸ ਲਈ ਉਹਨਾਂ ਨੇ ਵੱਖ-ਵੱਖ ਸਮੀਕਰਣਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਦੇ ਐਲਾਨ ਕਰਨੇ ਵੀ ਸ਼ੁਰੂ ਕਰ ਦਿੱਤੇ ਹਨ। ਇਸੇ ਸਿਲਸਿਲੇ ਵਿੱਚ ਹੁਣ ਬਹੁਜਨ ਸਮਾਜ ਪਾਰਟੀ ਨੇ ਵੀ ਫਗਵਾੜਾ ਵਿਧਾਨ ਸਭਾ ਸੀਟ ਤੋਂ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਆਪਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦਾ ਐਲਾਨ ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਵੱਲੋਂ ਕੀਤਾ ਗਿਆ।
ਗੌਰਤਲਬ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੋਟ ਤੋਂ ਹਰਪ੍ਰੀਤ ਸਿੰਘ , ਜੀਰਾ ਤੋਂ ਜਨਮੇਜਾ ਸਿੰਘ ਸੇਖੋਂ , ਅਟਾਰੀ ਤੋਂ ਗੁਲਜਾਰ ਰਣੀਕੇ ,ਉਤਰੀ ਅਮ੍ਰਿਤਸਰ ਤੋਂ ਅਨਿਲ ਜੋਸ਼ੀ, ਅਜਨਾਲੇ ਤੋਂ ਅਮਰਪਾਲ ਸਿੰਘ ਬੋਨੀ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ, ਜਲੰਧਰ ਕੈਂਟ ਤੋਂ ਜਗਬੀਰ ਬਰਾੜ ਨੂੰ ਉਮੀਦਵਾਰ ਐਲਾਨ ਦਿੱਤਾ ਸੀ।

ਇਹ ਵੀ ਦੱਸ ਦੱਈਏ ਕਿ ਸਿੰਕਦਰ ਸਿੰਘ ਮਲੂਕਾ ਨੇ ਐਲਾਨ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਚੋਣ ਨਾ ਲੜਨ ਦੀ ਘੋਸ਼ਣਾ ਕੀਤੀ ਸੀ ਅਤੇ ਆਪਣੇ ਬੇਟੇ ਲਈ ਟਿਕਟ ਦੀ ਮੰਗ ਕੀਤੀ ਸੀ। ਜਿਸ ਉਤੇ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ।






















