ਪੜ੍ਹੋ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫਿਆਂ ਤੋਂ ਬਾਅਦ ਕਿਹੜੇ ਚਿਹਰਿਆ ਦੀ ਹੋਣ ਜਾ ਰਹੀ ਹੈ ਦਿੱਲੀ ਕੈਬਨਿਟ ਵਿੱਚ ਐਂਟਰੀ
ਚੰਡੀਗੜ੍ਹ, 1ਮਾਰਚ(ਵਿਸ਼ਵ ਵਾਰਤਾ)- ਹੁਣ ਦਿੱਲੀ ਮੰਤਰੀ ਮੰਡਲ ਵਿੱਚ ਦੋ ਨਵੇਂ ਚਿਹਰਿਆ ਦੀ ਜਲਦ ਐਂਟਰੀ ਹੋਣ ਜਾ ਰਹੀ ਹੈ। ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਤੋਂ ਬਾਅਦ ‘ਆਪ’ ਵਿਧਾਇਕ ਸੌਰਭ ਭਾਰਦਵਾਜ ਅਤੇ ਆਤਿਸ਼ੀ ਕੇਜਰੀਵਾਲ ਸਰਕਾਰ ‘ਚ ਮੰਤਰੀ ਬਣ ਜਾਣਗੇ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਆਪ’ ਵਿਧਾਇਕਾਂ ਸੌਰਭ ਭਾਰਦਵਾਜ ਅਤੇ ਆਤਿਸ਼ੀ ਦੇ ਨਾਵਾਂ ਦੀ ਸਿਫ਼ਾਰਿਸ਼ ਉਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਭੇਜੀ ਹੈ। ਅਰਵਿੰਦ ਕੇਜਰੀਵਾਲ ਨੇ ਦੋਵਾਂ ਨੂੰ ਮੰਤਰੀ ਨਿਯੁਕਤ ਕਰਨ ਲਈ ਫਾਈਲ LG ਨੂੰ ਭੇਜ ਦਿੱਤੀ ਹੈ।
ਗੌਰਤਲਬ ਹੈ ਕਿ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਮਨੀਸ਼ ਸਿਸੋਦੀਆ ਨੇ ਮੰਗਲਵਾਰ ਦੁਪਹਿਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਸਤੇਂਦਰ ਜੈਨ ਨੇ ਵੀ ਆਪਣਾ ਅਸਤੀਫ਼ਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਸੀ। ਮੁੱਖ ਮੰਤਰੀ ਨੇ ਆਪਣੇ ਦੋਵਾਂ ਸੀਨੀਅਰ ਮੰਤਰੀਆਂ ਦੇ ਅਸਤੀਫ਼ੇ ਪ੍ਰਵਾਨ ਵੀ ਕਰ ਲਏ ਹਨ।























