ਪੰਚਾਇਤੀ ਫੰਡ ਵਿੱਚ 80 ਕਰੋੜ ਦਾ ਗਬਨ,5 ਅਧਿਕਾਰੀ ਮੁੱਅਤਲ
ਚੰਡੀਗੜ੍ਹ,26 ਫਰਵਰੀ(ਵਿਸ਼ਵ ਵਾਰਤਾ)-ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਵਿੱਚ ਸਰਕਾਰੀ ਫੰਡਾਂ ਦੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਪੇਂਡੂ ਵਿਕਾਸ ਵਿਭਾਗ ਦੇ ਸਕੱਤਰ ਨੇ ਮੁੱਢਲੀ ਜਾਂਚ ਤੋਂ ਬਾਅਦ ਪੰਜ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੈਕਟਰੀ ਨੇ ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ (ਡੀਡੀਪੀਓ) ਅਤੇ ਬਲਾਕ ਪੱਧਰੀ ਅਧਿਕਾਰੀ (ਬੀਡੀਪੀਓ) ਤੋਂ ਸੁਪਰਵਾਈਜ਼ਰੀ ਭੂਮਿਕਾ ਵਿੱਚ ਅਸਫਲ ਰਹਿਣ ਲਈ ਸਪੱਸ਼ਟੀਕਰਨ ਵੀ ਮੰਗਿਆ ਹੈ।ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਕੋਲਕਾਤਾ ਉਦਯੋਗਿਕ ਕੋਰੀਡੋਰ (ਏ.ਕੇ.ਆਈ.ਸੀ.) ਦੇ ਨਿਰਮਾਣ ਅਤੇ ਉਦਯੋਗਿਕ ਕਲੱਸਟਰ ਦੇ ਵਿਕਾਸ ਲਈ 1,000 ਏਕੜ ਜ਼ਮੀਨ ਐਕੁਆਇਰ ਕਰਨ ਲਈ ਪੰਜ ਗ੍ਰਾਮ ਪੰਚਾਇਤਾਂ ਨੂੰ ਦਿੱਤੇ ਗਏ 260 ਕਰੋੜ ਰੁਪਏ ਦੇ ਮੁਆਵਜ਼ੇ ਵਿੱਚੋਂ 80 ਕਰੋੜ ਰੁਪਏ ਦੀ ਰਾਸ਼ੀ ਗਬਨ ਕੀਤੀ ਗਈ ਸੀ।