
ਚੰਡੀਗੜ੍ਹ, 15 ਦਸੰਬਰ (ਵਿਸ਼ਵ ਵਾਰਤਾ)- ਪੰਜਾਬ ਵਿਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਿਲਸਿਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ 19 ਦਸੰਬਰ ਤੱਕ ਕਾਗਜ਼ ਦਾਖਲ ਕੀਤੇ ਜਾ ਸਕਣਗੇ। 20 ਦਸੰਬਰ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ, ਜਦਕਿ 21 ਦਸੰਬਰ ਨੂੰ ਉਮੀਦਵਾਰ ਨਾਮਜ਼ਦਗੀਆਂ ਵਾਪਸ ਲੈ ਸਕਣਗੇ ਅਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ।
30 ਦਸੰਬਰ ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਤੇ ਨਤੀਜਿਆਂ ਦਾ ਐਲਾਨ ਇਸੇ ਦਿਨ ਵੋਟਾਂ ਪੈਣ ਦਾ ਅਮਲ ਮੁਕੰਮਲ ਹੋਣ ਤੋਂ ਬਾਅਦ ਕੀਤੀ ਜਾਵੇਗੀ।
ਪੰਜਾਬ ਵਿਚ 13276 ਪੰਚਾਇਤਾਂ ਲਈ 83831 ਪੰਚਾਂ ਦੀ ਚੋਣ ਕੀਤੀ ਜਾਵੇਗੀ, ਜਿਨਾਂ ਵਿੱਚੋਂ ਅਨਸੂਚਿਤ ਜਾਤੀ ਲਈ 17811, ਅਨਸੂਚਿਤ ਜਾਤੀ ਇਸਤਰੀ ਲਈ 12634, ਆਮ ਵਰਗ ਇਸਤਰੀਆਂ ਲਈ 22690, ਪਛੜੀਆਂ ਸ਼੍ਰੇਣੀਆਂ ਲਈ 4381 ਅਤੇ ਆਮ ਵਰਗ ਲਈ 26315 ਸੀਟਾਂ ਹਨ।























