ਪੰਜਾਬੀ ਕਲਾਕਾਰ ਗੁਰਚੇਤ ਚਿੱਤਰਕਾਰ ਦੇ ਸਹੁਰੇ ਦਾ ਨੌਕਰ ਵੱਲੋਂ ਕੁਹਾੜੀਆਂ ਮਾਰ ਕੇ ਬੇਰਹਿਮੀ ਨਾਲ ਕਤਲ
ਚੰਡੀਗੜ੍ਹ,6 ਅਪ੍ਰੈਲ(ਵਿਸ਼ਵ ਵਾਰਤਾ)-ਸੰਗਰੂਰ ਦੇ ਪ੍ਰੀਤ ਨਗਰ ਇਲਾਕੇ ਵਿੱਚ ਰਹਿੰਦੇ 84 ਸਾਲਾ ਛੱਜਾ ਸਿੰਘ ਦਾ ਉਹਨਾਂ ਦੇ ਨੌਕਰ ਵੱਲੋਂ ਕੁਹਾੜੀ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਛੱਜਾ ਸਿੰਘ ਮਸ਼ਹੂਰ ਪੰਜਾਬੀ ਕਲਾਕਾਰ ਗੁਰਚੇਤ ਚਿੱਤਰਕਾਰ ਦੇ ਸਹੁਰਾ ਸਨ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਬਜੁਰਗ ਇੱਕਲੇ ਹੀ ਘਰ ਵਿੱਚ ਦੋ ਨੌਕਰਾਂ ਨਾਲ ਰਹਿੰਦੇ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਨੌਕਰ ਫਰਾਰ ਦੱਸਿਆ ਜਾ ਰਿਹਾ ਹੈ।