ਪੰਜਾਬੀ ਗਾਇਕ ਕਾਂਬੀ ਰਾਜਪੁਰੀਆ ਹੋਏ ਕੋਰੋਨਾ ਦਾ ਸ਼ਿਕਾਰ
ਸ਼ੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ

ਚੰਡੀਗੜ੍ਹ, 17 ਅਪ੍ਰੈਲ(ਵਿਸ਼ਵ ਵਾਰਤਾ)ਕੋਰੋਨਾ ਵਾਇਰਸ ਦੇਸ਼ ਭਰ ਦੇ ਵਿੱਚ ਫੈਲਿਆ ਹੋਇਆ ਹੈ। ਬਾਲੀਵੁੁਡ ਅਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਇਸ ਦੀ ਚਪੇਟ ਵਿੱਚ ਆ ਚੁੁੱਕੇ ਹਨ। ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਕਾਂਬੀ ਰਾਜਪੁਰੀਆ ਨੇ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਕਾਂਬੀ ਨੇ ਕੋਰੋਨਾ ਸੰਕਰਮਿਤ ਹੋਣ ਤੇ ਆਪਣੇ ਦੋਸਤਾਂ ਤੋਂ ਮੁਆਫੀ ਮੰਗੀ ਹੈ ਤੇ ਉਹਨਾਂ ਨੇ ਕਿਹਾ ਜਿਹੜੇ ਵੀ ਮੇਰੇ ਮਿੱਤਰ ਮੇਰੇ ਸੰਪਰਕ ਦੇ ਵਿੱਚ ਆਏ ਹਨ ਉਹ ਕਿਰਪਾ ਕਰਕੇ ਆਪਣੀ ਜਾਂਚ ਕਰਵਾਉਣ ਤੇ ਆਪਣਾ ਧਿਆਨ ਰੱਖਣ।























