ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਦਿਹਾਂਤ
ਪੜ੍ਹੋ, ਕਦੋਂ ਤੇ ਕਿੱਥੇ ਕੀਤਾ ਜਾਵੇਗਾ ਅੰਤਿਮ ਸੰਸਕਾਰ
ਚੰਡੀਗੜ੍ਹ, 16ਨਵੰਬਰ(ਵਿਸ਼ਵ ਵਾਰਤਾ)-ਪ੍ਰਸਿੱਧ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਾ ਹੈ, ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ, ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ। ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦੀ ਅਚਾਨਕ ਮੌਤ ਨਾਲ ਪਰਿਵਾਰ ਗਹਿਰੇ ਸਦਮੇ ਵਿਚ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸੰਸਥਾਵਾਂ ,ਜਥੇਬੰਦੀਆਂ ਅਤੇ ਹੋਰ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।