ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰ ਸਕਦੇ ਹਨ ਮੁਲਾਕਾਤ
ਚੰਡੀਗੜ੍ਹ,24 ਮਾਰਚ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਮਨਕੀਰਤ ਔਲ਼ਖ ਨੂੰ ਕਥਿਤ ਗੈਂਗਸਟਰਾਂ ਵੱਲੋਂ ਧਮਕੀ ਦਿੱਤੇ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਮਨਕੀਰਤ ਦੇ ਨਾਲ ਹੋਰ ਚਾਰ ਪੰਜਾਬੀ ਗਾਇਕਾਂ ਨੂੰ ਗੈਂਗਸਟਰਾਂ ਦੇ ਨਿਸ਼ਾਨੇ ਤੇ ਦੱਸਿਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਮਨਕੀਰਤ ਔਲਖ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਕੇ ਉਹਨਾਂ ਕੋਲ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਕੱਬਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੈਂਗਸਟਰਾਂ ਵੱਲੋਂ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
























