ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਅਤੇ ਹੋਰ ਠਿਕਾਣਿਆਂ ‘ਤੇ ਇੰਨਕਮ ਟੈਕਸ ਵੱਲੋਂ ਛਾਪੇਮਾਰੀ
ਚੰਡੀਗੜ੍ਹ 19 ਦਸੰਬਰ(ਵਿਸ਼ਵ ਵਾਰਾਤ)– ਬਟਾਲਾ ਵਿੱਚ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਕਰੀਬ ਚਾਰ ਟਿਕਾਣਿਆਂ ਤੇ ਇੰਨਕਮ ਟੈਕਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਨ੍ਹਾਂ ਵਿਚ ਇਕ ਉਹਨਾਂ ਦੇ ਬਟਾਲਾ ਸਥਿਤ ਘਰ ਦੇ ਨਾਲ ਨਾਲ ਉਹਨਾਂ ਦੇ ਪੀ ਏ ਡਿਪਟੀ ਵੋਹਰਾ ਦੇ ਘਰ ਬਟਾਲਾ ਅਤੇ ਚੰਡੀਗੜ੍ਹ ਦਫਤਰ ਵਿਖੇ ਅਤੇ ਹੋਰ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹਨਾਂ ਵਿੱਚ ਇੱਕ ਉਹਨਾਂ ਦਾ ਘਰ ਜੋ ਕਿ ਬਟਾਲਾ ਅਤੇ ਦੂਜਾ ਉਹਨਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਰੇਡ ਮਾਰੀ ਗਈ ਹੈ। ਇਸ ਦੇ ਨਾਲ ਹੀ ਹੋਰ ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਜਿਹੜੇ ਗਾਇਕਾਂ ਨੇ ਕਿਸਾਨੀ ਅੰਦੋਲਨ ਦੌਰਾਨ ਯੋਗਦਾਨ ਦਿੱਤਾ ਸੀ ਉਹਨਾਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ। ਇਹਨਾਂ ਵਿੱਚ ਕੰਵਰ ਗਰੇਵਾਲ ਵੀ ਸ਼ਾਮਿਲ ਹੈ।