ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ
ਚੰਡੀਗੜ੍ਹ 9 ਜਨਵਰੀ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਬੀਤੀ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕੱਲ੍ਹ ਹੀ ਡਿਪਟੀ ਵੋਹਰਾ ਦਾ ਜਨਮਦਿਨ ਵੀ ਸੀ। ਜਾਣਕਾਰੀ ਅਨੁਸਾਰ ਜਲੰਧਰ ਵਿੱਚ ਦੇਰ ਰਾਤ ਉਹਨਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ । ਉਹ ਪ੍ਰੋਗਰਾਮ ਤੋਂ ਬਾਅਦ ਬਟਾਲਾ ਸਥਿਤ ਆਪਣੇ ਘਰ ਨੂੰ ਜਾ ਰਹੇ ਸਨ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਤਹਿਸ ਨਹਿਸ ਹੋ ਗਈ।
https://www.instagram.com/p/CnLghDdpbVU/?utm_source=ig_web_copy_link