ਪੰਜਾਬ ਦੀ ਸਿਆਸਤ ਅਤੇ ਸੰਗੀਤ ਜਗਤ ਲਈ ਮੰਦਭਾਗੀ ਖ਼ਬਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ) ਇਸ ਸਮੇਂ ਪੰਜਾਬ ਦੀ ਸਿਆਸਤ ਅਤੇ ਸੰਗੀਤ ਜਗਤ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਤੇ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਹਨਾਂ ਦੀ ਮੌਤ ਹੋ ਗਈ।
–