ਪੰਜਾਬੀ ਗਾਇਕ ਖੁਦਾ ਬਖਸ਼ ਦੀਆਂ ਵਧੀਆਂ ਮੁਸ਼ਕਿਲਾਂ
ਅਦਾਲਤ ਨੇ ਗੈਰ-ਜਮਾਨਤੀ ਵਾਰੰਟ ਕੀਤੇ ਜਾਰੀ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,27 ਮਈ(ਵਿਸ਼ਵ ਵਾਰਤਾ)- ਪੰਜਾਬ ਦੀ ਮਸ਼ਹੂਰ ਗਾਇਕਾ ਅਫਸਾਨਾ ਖਾਨ ਦੇ ਭਰਾ ਪੰਜਾਬੀ ਗਾਇਕ ਖੁਦਾ ਬਖਸ਼ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋਇਆ ਹੈ। ਜਾਣਕਾਰੀ ਅਨੁਸਾਰ ਗਿੱਦੜਬਾਹਾ ਦੀ ਐੱਸ.ਡੀ.ਜੇ.ਐੱਮ. ਦੀ ਅਦਾਲਤ ਵੱਲੋਂ ਪੰਜਾਬੀ ਗਾਇਕ ਖੁਦਾ ਬਖਸ਼ ਖ਼ਿਲਾਫ਼ ਚੈੱਕ ਬਾਊਂਸ ਮਾਮਲੇ ‘ਚ ਅਹਿਮ ਫ਼ੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ 3:50 ਲੱਖ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਨੇ ਖੁਦਾ ਬਖਸ਼ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਖੁਦਾ ਬਖ਼ਸ਼ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਭੇਜੇ ਜਾ ਰਹੇ ਸਨ, ਪਰ ਉਹ ਪੇਸ਼ ਨਹੀਂ ਹੋਏ, ਜਿਸ ਕਾਰਨ ਕੋਰਟ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।