ਪੰਜਾਬੀ ਫਿਲਮ ਅਦਾਕਾਰ ਕਰਤਾਰ ਚੀਮਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ,30 ਮਈ(ਵਿਸ਼ਵ ਵਾਰਤਾ)-ਇਸ ਸਮੇਂ ਦੀ ਇੱਕ ਹੋਰ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਫਿਲਮ ਆਦਾਕਾਰ ਕਰਤਾਰ ਚੀਮਾ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਚੀਮਾ ਦੀ ਗ੍ਰਿਫਤਾਰੀ ਪਿੱਛੇ ਧਮਕੀਆਂ ਦੇਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਚੀਮਾ ਤੋਂ ਪੁੱਛਗਿੱਛ ਕਰ ਰਹੀ ਹੈ।ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਚੀਮਾ ‘ਤੇ NSUI ਪੰਜਾਬ ਦੇ ਪ੍ਰਧਾਨ ਅਕਸ਼ੇ ਸ਼ਰਮਾ ਨੂੰ ਧਮਕੀਆਂ ਦੇਣ ਦਾ ਦੋਸ਼ ਹੈ। ਜਿਸ ਦੀ ਸ਼ਿਕਾਇਤ ਪੁਲਿਸ ਨੂੰ ਮਿਲੀ ਸੀ।