ਪੰਜਾਬੀ ਫਿਲਮ ਇੰਡਸਟਰੀ ਤੋਂ ਦੁਖਦਾਈ ਖਬਰ
ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸੁਖਜਿੰਦਰ ਸ਼ੇਰਾ ਨਹੀਂ ਰਹੇ

ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- :ਪੰਜਾਬੀ ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਕਿ ‘ਯਾਰੀ ਜੱਟ ਦੀ’, ‘ਜੱਟ ਤੇ ਜ਼ਮੀਨ’ ਫਿਲਮ ਤੋਂ ਪ੍ਰਸਿੱਧੀ ਹਾਸਲ ਕਰਨ ਵਾਲੇ ਪੰਜਾਬੀ ਅਦਾਕਾਰ ਅਤੇ ਨਿਰਦੇਸ਼ਕ ਸੁਖਜਿੰਦਰ ਸ਼ੇਰਾ ਦਾ ਅੱਜ ਯੁਗਾਂਡਾ ਵਿਖੇ ਦਿਹਾਂਤ ਗਿਆ ਹੈ। ਨਿਰਮਾਤਾ ਡੀ.ਪੀ ਸਿੰਘ ਅਰਸ਼ੀ ਦੇ ਅਨੁਸਾਰ ਜੋ ਸ਼ੇਰਾ ਦੇ ਕਰੀਬੀ ਹਨ ਉਹਨਾਂ ਦੁਆਰਾ ਦੱਸਿਆ ਗਿਆ ਹੈ ਕਿ ਸੁਖਜਿੰਦਰ ਸ਼ੇਰਾ ਦਾ ਪਰਿਵਾਰ ਚਾਹੁੰਦਾ ਹੈ ਕਿ ਉਹਨਾਂ ਦੀ ਲਾਸ਼ ਨੂੰ ਉਥੋਂ ਪੰਜਾਬ ਲਿਆਂਦੀ ਜਾਵੇ , ਪਰ ਕੋਵਿਡ -19 ਸ਼ਰਤਾਂ ਕਾਰਨ ਉਹਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।






















