ਪੰਜਾਬੀ ਫਿਲਮ ਜਗਤ ਨਾਲ ਜੁੜੀ ਦੁਖ਼ਦ ਖਬਰ – ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦੇਹਾਂਤ
ਅੰਤਿਮ ਸੰਸਕਾਰ ਅੱਜ
ਚੰਡੀਗੜ੍ਹ 17 ਨਵੰਬਰ( ਵਿਸ਼ਵ ਵਾਰਤਾ )- ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਅੱਜ ਸਵੇਰੇ ਕਸਬਾ ਸੁਧਾਰ ਬਾਜ਼ਾਰ ‘ਚ ਦਿਹਾਂਤ ਹੋ ਗਿਆ। ਦਲਜੀਤ ਕੌਰ ਨੇ 10 ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਹੈ। ਉਹਨਾਂ ਨੇ ਆਪਣੇ ਫਿਲਮੀ ਸਫਰ ਦੀ ਸ਼ੁਰੂਆਤ ਪੁਣੇ ਫਿਲਮ ਇੰਸਟੀਚਿਊਟ ਤੋਂ ਕੀਤੀ ਸੀ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਉਨ੍ਹਾਂ ਦੀ ਪਹਿਲੀ ਫਿਲਮ ਦਾਜ਼ 1976 ਵਿੱਚ ਰਿਲੀਜ਼ ਹੋਈ ਸੀ। ਜਿਸ ਤੋਂ ਬਾਅਦ ਸੁਪਰਹਿੱਟ ਪੰਜਾਬੀ ਫਿਲਮਾਂ ਪੁਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਨੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਹੀਰੋਇਨ ਦੀ ਮੁੱਖ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬੀ ‘ਫਿਲਮ ਸਿੰਘ vs ਕੌਰ’ ਵਿੱਚ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਨਿਭਾਇਆ ਸੀ।