ਪੰਜਾਬੀ ਭਾਸ਼ਾ ਨੂੰ ਪ੍ਰਫੂਲਿਤ ਕਰਨ ਦੇ ਵਾਅਦੇ ਕਰਨ ਵਾਲੀ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਬਜਟ ਵਿੱਚ ਕੀਤੀ ਕਟੌਤੀ
ਪੜ੍ਹੋ,ਕੀ ਬੋਲੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਅਰਵਿੰਦ
ਦੇਖੋ, ਪੂਰੀ ਵੀਡੀਓ
ਚੰਡੀਗੜ੍ਹ, 11ਮਾਰਚ(ਵਿਸ਼ਵ ਵਾਰਤਾ)-ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੂਰਨ ਬਜਟ ਪੇਸ਼ ਕੀਤਾ ਗਿਆ ਹੈ। ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਦਿੱਤੇ ਜਾਂਦੇ ਬਜਟ ਵਿੱਚ ਕਟੌਤੀ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਅਰਵਿੰਦ ਨੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਆਸ਼ੇ ਨਾਲ ਬਣੀ ਪੰਜਾਬੀ ਯੂਨੀਵਰਸਿਟੀ ਇਸ ਵੇਲੇ ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਹੈ। ਜੋ ਕਿ ਪੇਂਡੂ ਇਲਾਕਿਆਂ ਵਿੱਚੋਂ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਉਠਾਉਣ ਲਈ ਬਹੁਤ ਜ਼ਰੂਰੀ ਹੈ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾਵੇ।
ਪੰਜਾਬੀ ਯੂਨੀਵਰਸਿਟੀ ਨੂੰ ਹਰ ਸਾਲ ਲਗਭਗ 575 ਕਰੋੜ ਰੁਪਏ ਦੀ ਲੋੜ ਹੁੰਦੀ ਹੈ। ਜਿਸ ਵਿੱਚੋਂ ਲਗਭਗ 200 ਕਰੋੜ ਰੁਪਏ ਫੀਸਾਂ ਅਤੇ ਹੋਰ ਸਰੋਤਾਂ ਤੋਂ ਆਉਂਦੇ ਹਨ। ਵੀਸੀ ਅਰਵਿੰਦ ਵੀਡੀਓ ਵਿੱਚ ਦੱਸ ਰਹੇ ਹਨ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਮੂਲ ਖ਼ਰਚਿਆਂ ਲਈ ਲੋੜੀਂਦੇ 360 ਕਰੋੜ ਪੰਜਾਬ ਸਰਕਾਰ ਤੋਂ ਮੰਗੇ ਗਏ ਸਨ, ਪਰ ਸਰਕਾਰ ਨੇ ਬਜਟ ਵਿੱਚ ਕੇਵਲ 164ਕਰੋੜ ਰੁਪਏ ਹੀ ਰੱਖੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਤਨਖਾਹਾਂ ਦੇਣ ਤੋਂ ਅਸਮਰਥ ਹੋ ਜਾਵੇਗੀ। ਵੀਸੀ ਨੇ ਵੀਡੀਓ ਰਾਂਹੀ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਸਲੇ ਤੇ ਸਰਕਾਰ ਉੱਪਰ ਦਬਾ ਬਣਾਉਣ। ਇਸ ਦੇ ਨਾਲ ਹੀ ਉਨ੍ਹਾਂ ਜ਼ਿਕਰ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਦੀਆਂ ਫੀਸਾਂ ਬਾਕੀ ਅਦਾਰਿਆਂ ਦੇ ਮੁਕਾਬਲੇ ਕਾਫੀ ਘੱਟ ਹਨ, ਜਿਸ ਕਾਰਨ ਯੂਨੀਵਰਸਿਟੀ ਪਹਿਲਾਂ ਹੀ ਲਗਭਗ 150 ਕਰੋੜ ਦੇ ਕਰਜੇ ਹੇਠ ਹੈ।
Punjab Government have reduced the budget allocation of @PbiUniPatiala from 200 to 164 crores. Vice Chancellor @arvind_iiserm responds to the budget: @BhagwantMann @HarpalCheemaMLA @harjotbains @AamAadmiParty @AAPbalbir @ArvindKejriwal @meet_hayer https://t.co/JAUUeBXluY
— Punjabi University, Patiala (@PbiUniPatiala) March 10, 2023























