• Latest
  • Trending
ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕੱਢੀ ਚੇਤਨਾ ਰੈਲੀ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

4 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

1 hour ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

4 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

6 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕੱਢੀ ਚੇਤਨਾ ਰੈਲੀ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

February 15, 2023
in ਸਾਹਿਤਕ, ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ
ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕੱਢੀ ਚੇਤਨਾ ਰੈਲੀ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕੱਢੀ ਚੇਤਨਾ ਰੈਲੀ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

21 ਫ਼ਰਵਰੀ ਤੋਂ ਪਹਿਲਾਂ ਸਾਰੇ ਸੂਚਨਾ ਅਤੇ ਸੰਕੇਤ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼

ਫਾਜ਼ਿਲਕਾ , 15 ਫ਼ਰਵਰੀ(ਵਿਸ਼ਵ ਵਾਰਤਾ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਉਪਰਾਲੇ ਸ਼ੁਰੂ ਹੋ ਗਏ ਹਨ। ਇਸੇ ਤਹਿਤ ਅੱਜ ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਪੰਜਾਬੀ ਭਾਸ਼ਾ ਚੇਤਨਾ ਰੈਲੀ ਆਯੋਜਿਤ ਕੀਤੀ ਗਈ ਜਿਸ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਵਿਚ ਬੱਚਿਆਂ ਵੱਲੋਂ ਤਖਤੀਆਂ ਹੱਥਾਂ ਵਿਚ ਫੜ ਕੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਪੰਜਾਬੀ ਮਾਂ ਬੋਲੀ ਅਤੇ ਪੰਜਾਬ ਰਾਜ ਭਾਸ਼ਾ ਐਕਟ ਬਾਰੇ ਜਾਗਰੂਕ ਕੀਤਾ ਗਿਆ।
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ਼ ਹਦਾਇਤਾਂ ਹਨ ਕਿ ਰਾਜ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਸਭਨਾਂ ਅੰਦਰ ਵਿਸ਼ੇਸ਼ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਚੇਤਨਾ ਰੈਲੀ ਆਯੋਜਿਤ ਕਰਨ ਦਾ ਉਦੇਸ਼ ਹੈ ਕਿ ਬੱਚਿਆਂ ਵੱਲੋਂ ਸ਼ਹਿਰ ਅੰਦਰ ਘੁੰਮ ਕੇ ਸ਼ਹਿਰ ਵਾਸੀਆਂ ਨੂੰ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ ‘ਤੇ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵੱਲੋਂ ਕੀਤੇ ਜਾਂਦੇ ਕਾਰਜਾਂ ਦਾ ਸਭ ਉੱਪਰ ਡੂੰਘਾ ਪ੍ਰਭਾਵ ਪੈਂਦਾ ਹੈ ਇਸ ਕਰਕੇ ਪੰਜਾਬੀ ਭਾਸ਼ਾ ਚੇਤਨਾ ਰੈਲੀ ਕੱਢੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਭਾਸ਼ਾ ਪੰਜਾਬੀ(ਗੁਰਮੁਖੀ ਲਿਪੀ ਵਿੱਚ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਣ ਲਈ ਹਦਾਇਤ ਕੀਤੀ ਗਈ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀ ਭੁਪਿੰਦਰ ਉਤਰੇਜਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਮਿਤੀ 21 ਫ਼ਰਵਰੀ, 2023 ਤੋਂ ਪਹਿਲਾਂ- ਪਹਿਲਾਂ ਸਮੂਹ ਅਦਾਰਿਆਂ ਦੇ ਨਾਂ/ ਨਾਂ ਪੱਟੀਆਂ/ਸੰਕੇਤ ਅਤੇ ਸੂਚਨਾ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣੇ ਯਕੀਨੀ ਬਣਾਏ ਜਾਣ। ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਪੰਜਾਬ ਰਾਜ ਭਾਸ਼ਾ ਐਕਟ (2008 ਅਤੇ 2021) ਵਿਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ।
ਇਸ ਰੈਲੀ ਵਿੱਚ ਜ਼ਿਲ੍ਹਾ ਖੋਜ ਅਫ਼ਸਰ ਸ. ਪਰਮਿੰਦਰ ਸਿੰਘ ਰੰਧਾਵਾ, ਉੱਘੇ ਸਾਹਿਤਕਾਰ ਪ੍ਰਿੰ. ਗੁਰਮੀਤ ਸਿੰਘ ਫਾਜ਼ਿਲਕਾ, ਸ੍ਰੀ ਸੁਰਿੰਦਰ  ਕੰਬੋਜ ,ਐਮ. ਆਰ. ਸਰਕਾਰੀ ਕਾਲਜ ਫਾਜ਼ਿਲਕਾ ਦੇ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀ, ਫਾਜ਼ਿਲਕਾ ਦੇ ਲੜਕੇ ਅਤੇ ਲੜਕੀਆਂ ਦੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀਆਂ ਤੋਂ ਇਲਾਵਾ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
7 days ago
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 