ਵਾਈਸ ਚਾਂਸਲਰ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਦੇ ਮਾਮਲੇ ਵਿਚ ਵੀ. ਸੀ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ 20 ਕਰੋੜ ਦਾ ਮਾਣਹਾਨੀ ਨੋਟਿਸ ਭੇਜਿਆ
ਚੰਡੀਗੜ੍ਹ/27ਨਵੰਬਰ( ਵਿਸ਼ਵ ਵਾਰਤਾ )- -ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਨੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ਼ 20 ਕਰੋੜ ਦਾ ਮਾਣਹਾਨੀ ਨੋਟਿਸ ਭੇਜਿਆ । ਇਹ ਨੋਟਿਸ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਵਾਈਸ ਚਾਂਸਲਰ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਦੇ ਮਾਮਲੇ ਵਿਚ ਭੇਜਿਆ ਗਿਆ ਹੈ।
ਜਾਣਕਾਰੀ ਅਨੁਸਾਰ ਪਿੱਛਲੇ ਦਿਨੀਂ 24 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਚੰਨੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਘਨੌਰ ਸੀਟ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਖਿਲਾਫ ਗਲਤ ਸ਼ਬਦਾਵਲੀ ਵਰਤੀ ਸੀ । ਉਸ ਪ੍ਰੈੱਸ ਕਾਨਫਰੰਸ ਵਿੱਚ
ਮਦਨ ਲਾਲ ਨੇ ਉਹਨਾਂ ਨੂੰ ਆਰਐਸਐਸ ਦਾ ਬੰਦਾ ਕਿਹਾ ਸੀ ਅਤੇ ਵਾਈਸ ਚਾਂਸਲਰ ਨੇ ਯੂਨੀਵਰਸਿਟੀ ਦਾ ਬੇੜਾ ਗਰਕ ਕਰ ਦਿੱਤਾ ਹੈ।ਉਨ੍ਹਾਂ ਇਹ ਵੀ ਕਿਹਾ ਸੀ ਕਿ ਅਜਿਹੇ ਆਰਐਸਐਸ ਦੇ ਵਿਅਕਤੀ ਨੂੰ ਘਰ ਤੋਰਨਾ ਚਾਹੀਦਾ ਹੈ।
ਇਸ ਸਬੰਧੀ ਵਿਧਾਇਕ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈ ਸੀ।























