ਪੰਜਾਬੀ ਯੂਨੀਵਰਸਿਟੀ ਦੇ ਐਡਮਿਨ ਬਲੌਕ ਵਿੱਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਅੱਗ ਤੇ ਪਾਇਆ ਕਾਬੂ
ਚੰਡੀਗੜ੍ਹ,25ਮਈ(ਵਿਸ਼ਵ ਵਾਰਤਾ)- ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਭਿਆਨਕ ਅੱਗ ਲੱਗ ਗਈ ਹੈ। ਵੀਰਵਾਰ ਤੜਕੇ ਸਵੇਰੇ ਅਚਾਨਕ ਇਸ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਤੇ ਅੱਗ ਦੀਆਂ ਲਪਟਾਂ ‘ਚ ਤਬਦੀਲ ਹੋ ਗਿਆ। ਪ੍ਰੀਖਿਆ ਸ਼ਾਖਾ ਦੀਆਂ ਦੋ ਮੰਜ਼ਿਲਾ ਅੱਗ ਦੀ ਲਪੇਟ ਵਿਚ ਆ ਗਈਆਂ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪੁੱਜੀ ਅਤੇ 10 ਵਜੇ ਤੱਕ ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ ਰਿਹਾ, ਅੱਗ ਤੇ ਕਾਬੂ ਪਾ ਲਿਆ ਗਿਆ ਹੈ। ਪਰੰਤੂ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚਲਿਆ। ਕੋਈ ਅਣਸੁਖਾਵੀਂ ਘਟਨਾ ਤੋਂ ਬਚਾਅ ਰਿਹਾ। ਦੱਸਣਯੋਗ ਹੈ ਕਿ ਪ੍ਰੀਖਿਆ ਸ਼ਾਖਾ ਯੂਨੀਵਰਸਿਟੀ ਦੀ ਅਹਿਮ ਬ੍ਰਾਂਚ ਹੈ। ਜਿੱਥੇ ਵਿਦਿਆਰਥੀਆਂ ਦੇ ਪੇਪਰਾਂ ਨਾਲ ਸਬੰਧਤ ਸਾਰਾ ਰਿਕਾਰਡ ਮੌਜੂਦ ਹੁੰਦਾ ਹੈ।