ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਰਣਬੀਰ ਸਰਾਓ ਚੱਲ ਵਸੇ
ਪਟਿਆਲਾ, 3 ਜੁਲਾਈ – ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਰਣਬੀਰ ਸਿੰਘਸਰਾਓ ਦਾ ਸ਼ੁੱਕਰਵਾਰ ਦੇਰ ਸ਼ਾਮ ਦੇਹਾਂਤ ਹੋ ਗਿਆ। ਉਹ 82 ਵਰਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸ਼ੁੱਕਰਵਾਰ ਸ਼ਾਮ ਨੂੰ ਉਹਨਾਂ ਦੀ ਤਬੀਅਤ ਵਿਗੜੀ ਅਤੇ ਦੇਰ ਰਾਤ ਉਹ ਅਕਾਲ ਚਲਾਣਾ ਕਰ ਗਏ। ਡਾ. ਰਣਬੀਰ ਸਿੰਘ ਸਰਾਓ ਦਾ ਅੰਤਿਮ ਸੰਸਕਾਰ ਬਡੂੰਗਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਹਨਾਂ ਦੀ ਚਿਖ਼ਾ ਨੂੰ ਅਗਨੀ ਉਹਨਾਂ ਦੇ ਪੁੱਤਰ ਅਜੇਵੀਰ ਸਿੰਘ ਸਰਾਓ, ਜੁਆਇੰਟ ਡਾਇਰੈਕਟਰ ਫੂਡ ਸਪਲਾਈ ਵਿਭਾਗ ਪੰਜਾਬ ਵੱਲੋਂ ਦਿੱਤੀ
ਗਈ।
ਪ੍ਰੋ. ਰਣਬੀਰ ਸਿੰਘ ਸਰਾਓ ਆਪਣੇ ਪਿੱਛੇ ਪਤਨੀ ਸ੍ਰੀਮਤੀ ਸੁਖਦਰਸ਼ਨ ਕੌਰ, ਪੁੱਤਰ
ਅਜੇਵੀਰ ਸਿੰਘ ਸਰਾਓ ਅਤੇ ਧੀ ਸਿਮਰਤਾ ਨੂੰ ਛੱਡ ਗਏ ਹਨ।
ਜ਼ਿਕਰਯੋਗ ਹੈ ਕਿ ਡਾ. ਰਣਬੀਰ ਸਿੰਘ ਸਰਾਓ ਪੰਜਾਬੀ ਯੂਨੀਵਰਸਿਟੀ ਵਿੱਚ ਸਾਲ 1994 ਤੋਂ ਸਾਲ 2000 ਤੱਕ ਰਜਿਸਟਰਾਰ
ਰਹੇ। ਉਹ ਸਮਾਜ ਸੇਵੀ ਹੋਣ ਦੇ ਨਾਤੇ ਹਰ ਤਰ੍ਹਾਂ ਦੇ ਸਮਾਜਿਕ ਕੰਮਾਂ ਵਿੱਚ ਵਧ ਚੜ੍ਹ ਕੇ ਹਿੱਸਾ
ਲੈਂਦੇ ਸਨ।
ਡਾ. ਰਣਬੀਰ ਸਿੰਘ ਸਰਾਓ ਦੀ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ, 23 ਨੰਬਰ ਫਾਟਕ ਪਟਿਆਲਾ ਵਿਖੇ 9 ਜੁਲਾਈ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇਤੱਕ ਪਵੇਗਾ।