ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਮੈਂਬਰ ਨਾਮਜ਼ਦ ਕੀਤੇ ਗਏ 3 ਵਿਧਾਇਕ

ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਵੱਖ -ਵੱਖ ਵਿਧਾਨ ਸਭਾ ਖੇਤਰਾਂ ਦੇ ਤਿੰਨ ਵਿਧਾਇਕਾਂ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਮੈਂਬਰਾਂ ਵਜੋਂ ਨਾਮਜ਼ਦ ਕੀਤਾ ਹੈ।
ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਵੀਪੀ ਬਦਨੌਰ ਨੇ ਮੁੱਖ ਮੰਤਰੀ ਦੁਆਰਾ ਆਪਣੀ ਸਿਫਾਰਸ਼ ਨਾਲ ਭੇਜੀ ਫਾਈਲ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਨ੍ਹਾਂ ਮੈਂਬਰਾਂ ਵਿੱਚ ਸ਼ਾਮਲ ਹਨ ਹਰਦਿਆਲ ਕੰਬੋਜ, ਵਿਧਾਇਕ ਰਾਜਪੁਰਾ, ਕੁਸ਼ਲਦੀਪ ਸਿੰਘ ਢਿੱਲੋਂ, ਵਿਧਾਇਕ ਫਰੀਦਕੋਟ ਅਤੇ ਗੁਰਪ੍ਰੀਤ ਸਿੰਘ, ਵਿਧਾਇਕ ਬੱਸੀ-ਪਠਾਣਾ, ਜਿਨ੍ਹਾਂ ਨੂੰ ਦੋ ਸਾਲਾਂ ਦੀ ਮਿਆਦ ਲਈ 19-08-2021 ਤੋਂ 18-08-2023 ਤੱਕ ਸੈਨੇਟ ਦੇ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ।






















