ਪੰਜਾਬੀ ਵਿਦਿਆਰਥਣ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ, ਪਿਛਲੇ ਸਾਲ ਸਟੱਡੀ ਵੀਜ਼ਾ ‘ਤੇ ਕੈਨੇਡਾ ਗਈ ਸੀ ਤਨਵੀਰ
ਲੁਧਿਆਣਾ 13ਜੁਲਾਈ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਇਕ ਹੋਰ ਪੰਜਾਬਣ ਲੜਕੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। 23 ਸਾਲਾ ਤਨਵੀਰ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਤਨਵੀਰ ਪਿਛਲੇ ਸਾਲ ਹੀ ਵਿਦਿਆਰਥੀ ਵੀਜ਼ਾ ‘ਤੇ ਕੈਨੇਡਾ ਗਈ ਸੀ। ਉਹ ਲੁਧਿਆਣਾ ਦੇ ਰਾਏਕੋਟ ਦੇ ਪਿੰਡ ਲੋਹਟਬੱਦੀ ਨਾਲ ਸੰਬੰਧਿਤ ਸੀ। ਜਾਣਕਾਰੀ ਮੁਤਾਬਕ ਤਨਵੀਰ ਨੌਕਰੀ ਨਾ ਮਿਲਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਤਨਵੀਰ ਦੀ ਮੌਤ ਦੀ ਖ਼ਬਰ ਆਉਣ ਤੋਂ ਬਾਅਦ ਉਸਦੇ ਪਰਿਵਾਰ ‘ਚ ਸੋਗ ਦਾ ਮਹੌਲ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਪੜਾਈ ਕਰਨ ਗਏ ਵਿਦਿਆਰਥੀਆਂ ਨੂੰ ਇਨੀ ਦਿਨੀ ਕੰਮ ਨਾ ਮਿਲਣ ਕਾਰਨ ਆਰਥਿਕ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ‘ਚ ਕੌਮਾਂਤਰੀ ਵਿਦਿਆਰਥੀਆਂ ਦੀ ਮੰਦਹਾਲੀ ਦੀਆਂ ਰਿਪੋਰਟਾਂ ਪ੍ਰਕਾਸ਼ਿਤ ਹੋਇਆ ਹਨ ਜਿਸ ਕਾਰਨ ਮਾਪਿਆਂ ਅਤੇ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੀਆਂ ਚਿੰਤਾਵਾਂ ਵਧੀਆਂ ਹਨ।