• Latest
  • Trending
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਆਪਣਾ ਕਾਰਜਕਾਰ ਸੰਭਾਲਿਆ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਆਪਣਾ ਕਾਰਜਕਾਰ ਸੰਭਾਲਿਆ

5 years ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

23 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

31 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

44 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

5 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਆਪਣਾ ਕਾਰਜਕਾਰ ਸੰਭਾਲਿਆ

February 5, 2022
in ਖਬਰਾਂ, ਪੰਜਾਬ, ਲੁਧਿਆਣਾ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਆਪਣਾ ਕਾਰਜਕਾਰ ਸੰਭਾਲਿਆ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਆਪਣਾ ਕਾਰਜਕਾਰ ਸੰਭਾਲਿਆ

ਲੁਧਿਆਣਾ : 05 ਫ਼ਰਵਰੀ(ਵਿਸ਼ਵ ਵਾਰਤਾ)-ਬਸੰਤ ਪੰਚਮੀ ਵਾਲੇ ਪਵਿੱਤਰ ਦਿਹਾੜੇ ਤੇ ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਪੰਜਾਬੀ ਭਵਨ, ਲੁਧਿਆਣਾ ਵਿਖੇ ਆਪਣਾ ਕਾਰਜਕਾਰ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਵਿਦਵਾਨ/ਲੇਖਕਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਨਵੀਆਂ ਸੰਭਾਵਨਾਵਾਂ ਜਗਾਉਣ ਲਈ ਸੱਦਾ ਦਿੱਤਾ।
ਕੇਂਦਰੀ ਪੰਜਾਬੀ ਲੇਖਕ ਸਭ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਸਿੰਘ ਮਾਨ ਹੋਰਾਂ ਨੇ ਕਿਹਾ ਕਿ ਪੰਜਾਬੀ ਭਵਨ ਦੇ ਪੁਸਤਕ ਬਾਜ਼ਾਰ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਟੀਮ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਥੀਏਟਰ ਵੱਲ ਵੀ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਅਤੇ ਪੰਜਾਬ ਕਲਾ ਪਰਿਸ਼ਦ ਵੀ ਨਵੀਂ ਚੁਣੀ ਗਈ ਟੀਮ ਨੂੰ ਪੂਰਨ ਸਹਿਯੋਗ ਦੇਵੇਗੀ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ. ਪ. ਸਿੰਘ ਹੋਰਾਂ ਨੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾਂ ਤੁਹਾਡੇ ਨੇਕ ਯਤਨਾਂ ਦੇ ਨਾਲ ਹਾਂ। ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਪਿਛਲੇ ਸਮਿਆਂ ਵਿਚ ਲੋਕ ਪੱਖੀ ਨਾਟਕਾਂ ਦਾ ਥੀਏਟਰ ’ਚ ਵੱਡਾ ਯੋਗਦਾਨ ਰਿਹਾ ਹੈ। ਨਾਟਕਾਂ ਦੀ ਸਕਰਿਪਟ ਸੰਬੰਧੀ ਮੁਕਾਬਲੇ ਵੀ ਹੋਣੇ ਚਾਹੀਦੇ ਹਨ। ਨਵੇਂ ਲੇਖਕਾਂ ਨੂੰ ਵਾਰਤਕ ਲਿਖਣ ਵੱਲ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਬਾਲ ਸਾਹਿਤ ਵੱਲ ਉਚੇਚਾ ਧਿਆਨ ਦੇਣ ਦੀ ਲੋੜ ਹੈ। ਬਾਲ ਸਾਹਿਤ ਨੂੰ ਉਤਸ਼ਾਹਤ ਕਰਨਾ ਸਾਡਾ ਸਾਰਿਆ ਦਾ ਫ਼ਰਜ਼ ਹੈ।
ਲੁਧਿਆਣਾ ਦੇ ਸ਼ਾਹੀ ਇਮਾਮ ਤੇ ਇਤਿਹਾਸਕਾਰ ਜਨਾਬ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪੰਜਾਬੀ ਭਵਨ ਨੂੰ ਸ਼ਹਿਰ ਦੇ ਕੇਂਦਰ ਵਿਚ ਸਥਿਤ ਹੋਣ ਕਾਰਨ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਪੜ੍ਹਨ ਤੇ ਪੰਜਾਬੀ ਭਵਨ ਦੀਆਂ ਗਤੀ ਵਿਧੀਆਂ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਆ ਜਾਣਾ ਬਹੁਤ ਜ਼ਰੂਰੀ ਹੈ। ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਅਤੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ ਨੇ ਨਵੀਂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰੈਫਰੈਂਸ ਲਾਇਬ੍ਰੇਰੀ ਦਾ ਵਿਕਾਸ ਕੀਤਾ ਜਾਵੇ। ਪੁਸਤਕ ਬਾਜ਼ਾਰ ਨੂੰ ਪ੍ਰਫੁੱਲਤ ਕਰਨ ਲਈ ਪਹਿਲ ਦੇ ਆਧਾਰ ਤੇ ਕੰਮ ਕਰਨਾ ਚਾਹੀਦਾ ਹੈ।
ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਹੋਰਾਂ ਜਿੱਥੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਸਭ ਦੀ ਜਾਣ ਪਛਾਣ ਕਰਵਾਉਦਿਆਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਪ੍ਰਫੁੱਲਤਾ ਲਈ ਕੰਮ ਕਰ ਰਹੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੂੰ ਸਹਿਯੋਗ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਅਕਾਡਮੀ ਦੀਆਂ ਪ੍ਰਕਾਸ਼ਨਾਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਲਈ ਵਿਤੀ ਸੋਮੇ ਜੁਟਾਉਣ ਵਿੱਚ ਉਹ ਹਮੇਸ਼ਾਂ ਵਾਂਗ ਆਪਣਾ ਬਣਦਾ ਹਿੱਸਾ ਪਾਉਣਗੇ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਹੋਰਾਂ ਪ੍ਰਧਾਨਗੀ ਦਾ ਅਹੁਦਾ ਸੰਭਾਲਦਿਆਂ ਕਿਹਾ ਇਹ ਚੋਣ ਬੜੀ ਸਦਭਾਵਨਾ ਨਾਲ ਹੋਈ ਹੈ। ਇਹ ਚੰਗੀ ਸ਼ੁਰੂਆਤ ਹੈ। ਭਵਿੱਖ ਵਿਚ ਵੀ ਮਾਨਵਵਾਦੀ ਸੋਚ ਨਾਲ ਪੰਜਾਬੀ ਸਾਹਿਤ ਅਕਾਡਮੀ ਲਈ ਕੰਮ ਸਭ ਨੂੰ ਰਲ ਕੇ ਕਰਨਾ ਚਾਹੀਦਾ ਹੈ। ਜਿੱਤ ਹਾਰ ਹੁਣ ਅਰਥਹੀਣ ਹੈ, ਅਸਾਂ ਸਭ ਨੇ ਰਲ ਕੇ ਟੀਮ ਵਾਂਗ ਭਾਸ਼ਾ ਸਾਹਿੱਤ ਤੇ ਸੱਭਿਆਚਾਰ ਲਈ ਕਾਰਜਸ਼ੀਲ ਹੋਣਾ ਹੈ।
ਇਸ ਮੌਕੇ ਦਾਦ ਪਿੰਡ ਦੇ ਸਰਪੰਚ ਸਃ.ਜਗਦੀਸ਼ ਪਾਲ ਸਿੰਘ ਗਰੇਵਾਲ ਵੱਲੋਂ ਸਰਪ੍ਰਸਤ ਵਜੋਂ ਦਿੱਤਾ ਇੱਕ ਲੱਖ ਰੁਪਏ ਦਾ ਚੈੱਕ ਉੱਘੇ ਕਹਾਣੀਕਾਰ ਸ੍ਰੀ ਸੁਖਜੀਤ ਮਾਛੀਵਾੜਾ ਨੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਨੂੰ ਭੇਟ ਕੀਤਾ ਗਿਆ। ਪਰਵਾਸੀ ਪੰਜਾਬੀ ਕਵੀ ਤੇ ਆਪਣੀ ਆਵਾਜ਼ ਮੈਗਜ਼ੀਨ ਦੇ ਬਾਨੀ ਸੰਪਾਦਕ ਸ. ਸੁਰਿੰਦਰ ਸਿੰਘ ਸੁੰਨੜ ਨੇ ਅਕਾਡਮੀ ਦੀਆਂ ਗਤੀ ਵਿਧੀਆਂ ਲਈ ਹਰ ਸੰਭਵ ਆਰਥਿਕ ਸਹਾਇਤਾ ਦਾ ਭਰੋਸਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗ.ਸ. ਨਕਸ਼ਦੀਪ ਪੰਜਕੋਹਾ ,ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਸ੍ਰੀ ਦਰਸ਼ਨ ਬੁੱਟਰ, ਮੀਤ ਪ੍ਰਧਾਨ ਸਹਿਜਪ੍ਰੀਤ ਸਿੰਘ ਮਾਂਗਟ, ਤ੍ਰੈਲੋਚਨ ਲੋਚੀ, ਭਗਵੰਤ ਰਸੂਲਪੁਰੀ, ਪੰਜਾਬ ਯੂਨੀਃ ਚੰਡੀਗੜ੍ਹ ਦੇ ਡਾਇਰੈਕਟਰ ਤੇ ਨਾਟਕਕਾਰ ਡਾ. ਨਿਰਮਲ ਜੌੜਾ, ਪੰਜਾਬੀ ਕਵਿੱਤਰੀ ਗੁਰਚਰਨ ਕੌਰ ਕੋਚਰ, ਕਾਰਜਕਾਰਨੀ ਮੈਂਬਰ ਕੇ. ਸਾਧੂ ਸਿੰਘ, ਪਰਮਜੀਤ ਕੌਰ ਮਹਿਕ, ਹਰਬੰਸ ਮਾਲਵਾ ਤੋਂ ਇਲਾਵਾ ਸਃ ਜਨਮੇਜਾ ਸਿੰਘ ਜੌਹਲ, ਡਾ. ਕੁਲਦੀਪ ਸਿੰਘ ਦੀਪ, ਪ੍ਰੋਃ ਸੰਧੂ ਵਰਿਆਣਵੀ, ਪਵਨ ਹਰਚੰਦਪੁਰੀ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰਭਜੋਤ ਸੋਹੀ, ਰਵੀਦੀਪ ਰਵੀ ਸੁਰਿੰਦਰ ਦੀਪ, ਸੁਰਿੰਦਰ ਕੌਰ ਲਾਇਬਰੇਰੀਅਨ ਪੰਜਾਬੀ ਭਵਨ,ਸ੍ਰੀਮਤੀ ਊਸ਼ਾ ਦੀਪਤੀ, ਸਤੀਸ਼ ਗੁਲਾਟੀ, ਡਾਃ ਰੁਬੀਨਾ ਸ਼ਬਨਮ, ਅਮਰੀਕਾ ਤੋਂ ਆਏ ਪੰਜਾਬੀ ਕਵੀ ਕੁਲਵਿੰਦਰ, ਅਮਰਜੀਤ ਸ਼ੇਰਪੁਰੀ, ਤਰਲੋਚਨ ਸਿੰਘ ਰੰਗਕਰਮੀ, ਜਸਪ੍ਰੀਤ ਕੌਰ ਫ਼ਲਕ,ਸਰਬਜੀਤ ਵਿਰਦੀ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਅਹੁਦੇਦਾਰਾਂ ਨੂੰ ਮੁਬਾਰਕ ਦੇਣ ਪੁੱਜੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 23 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 