ਲੁਧਿਆਣਾ : 30 ਮਈ ( ਵਿਸ਼ਵ ਵਾਰਤਾ)ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਮੈਂਬਰ ਅਤੇ ਸਮੂਹ ਮੈਂਬਰਾਂ ਵਲੋਂ ਸ. ਸਰਵਣ ਸਿੰਘ ਜ਼ਫ਼ਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਮਰੇਡ ਸਰਵਣ ਸਿੰਘ ਉੱਘੇ ਪੱਤਰਕਾਰ ਅਤੇ ਮਾਹਿਰ ਅਨੁਵਾਦਕ ਸਨ। ਉਨ੍ਹਾਂ ਕਿਹਾ ਜ਼ਫ਼ਰ ਜੀ ਲੋਕ ਹਿੱਤਾਂ ਨਾਲ ਜੁੜੇ ਹੋਏ ਲੇਖਕ ਸਨ। ਉਨ੍ਹਾਂ ਆਪਣੀਆਂ ਲਿਖਤਾਂ ’ਚ ਲੋਕ ਸੰਘਰਸ਼ਾਂ ਨੂੰ ਉਭਾਰਿਆ। ਉਹ ਲੰਮਾ ਸਮਾਂ ਪਹਿਲਾਂ ਇੰਗਲੈਂਡ ਵਿਖੇ ਜਾ ਵੱਸੇ ਸਨ। ਉਹ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਯੂ. ਕੇ. ਦੇ ਸਰਪ੍ਰਸਤ ਸਨ। ਉਨ੍ਹਾਂ ਪ੍ਰਗਤੀਸ਼ੀਲ ਲੇਖਕ ਸੰਘ ਦੇ ਪ੍ਰਤੀ ਸ਼ਿੱਦਤ ਨਾਲ ਕੰਮ ਕੀਤਾ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ। ਇਸ ਦੁੱਖ ਦੀ ਘੜੀ ਵਿਚ ਅਕਾਡਮੀ ਪਰਿਵਾਰ ਦੇ ਅੰਗਸੰਗ ਹੈ। ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿੱਚ ਹੋਰਨਾ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ. ਸੁਰਜੀਤ ਸਿੰਘ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ ਜੀ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਦੀਪ ਜਗਦੀਪ ਸਿੰਘ, ਕਰਮਜੀਤ ਸਿੰਘ ਗਰੇਵਾਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ ਅਤੇ ਸਮੂਹ ਮੈਂਬਰ ਸ਼ਾਮਲ ਹਨ।
Punjab : ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ
Punjab : ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ...