ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਤਰਸੇਮ ਬਾਹੀਆ, ਪਿਰਤਪਾਲ ਸਿੰਘ, ਤਾਰਨ ਗੁਜਰਾਲ ਅਤੇ ਕੁਲਵੰਤ ਸਿੰਘ ਗਰੇਵਾਲ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ 2 ਅਪ੍ਰੈਲ 2021 (ਰਾਜਕੁਮਾਰ ਸ਼ਰਮਾ)-ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਪਿ੍ਰੰ. ਤਰਸੇਮ ਬਾਹੀਆ, ਪ੍ਰੋ. ਪਿ੍ਰਤਪਾਲ ਸਿੰਘ, ਸ੍ਰੀਮਤੀ ਤਾਰਨ ਗੁਜਰਾਲ ਅਤੇ ਆਨਰੇਰੀ ਮੈਂਬਰ ਪ੍ਰੋ. ਕੁਲਵੰਤ ਸਿੰਘ ਗਰੇਵਾਲ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਡਾ. ਸੁੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਦਸਿਆ ਕਿ ਪਿ੍ਰੰ. ਤਰਸੇਮ ਬਾਹੀਆ ਸਾਹਿਤ ਸਿੱਖਿਆ, ਸਭਿਆਚਾਰ ਤੇ ਸੰਘਰਸ਼ ਦੇ ਚੌਮੁਖੀਆ ਚਿਰਾਗ਼ ਸਨ। ਡਾ. ਸੁਰਜੀਤ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਿ੍ਰੰ. ਤਰਸੇਮ ਬਾਹੀਆ ਜੀ ਮੇਰੇ ਅਧਿਆਪਕ ਸਨ। ਉਨ੍ਹਾਂ ਦੇ ਵਿਛੋੜੇ ਨਾਲ ਮੈਨੂੰ ਨਿੱਜੀ ਤੌਰ ’ਤੇ ਵੱਡਾ ਘਾਟਾ ਪਿਆ ਹੈ। ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਪੋਠੋਹਾਰ ਦੀ ਧੀ ਸ੍ਰੀਮਤੀ ਤਾਰਨ ਗੁਜਰਾਲ ਜਿਥੇ ਵਧੀਆ ਪੰਜਾਬੀ ਕਹਾਣੀਕਾਰ ਸਨ ਉਥੇ ਬਹੁਤ ਹੀ ਨਿੱਘੇ ਸੁਭਾਅ ਦੇ ਮਾਲਕ ਸਨ। ਪ੍ਰੋ. ਪਿ੍ਰਤਪਾਲ ਸਿੰਘ ਅਕਾਡਮੀ ਦੇੇ ਮੋਢੀ ਮੈਂਬਰਾਂ ਵਿਚੋਂ ਸਨ। ਪ੍ਰੋ. ਕੁਲਵੰਤ ਸਿੰਘ ਗਰੇਵਾਲ ਅਕਾਡਮੀ ਵਲੋਂ ਸ. ਕਰਤਾਰ ਸਿੰਘ ਧਾਲੀਵਾਲ ਪੁਰਸਕਾਰ ਨਾਲ ਸਨਮਾਨਤ ਅਕਾਡਮੀ ਦੇ ਆਨਰੇਰੀ ਮੈਂਬਰ ਸਨ।
ਉਨ੍ਹਾਂ ਡੂੰਘੇ ਦੁੱਖ ਤੇੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਸਾਹਿਤਕਾਰਾਂ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰਾਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇੇ ਸਮੇਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।