ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ, 25 ਜਨਵਰੀ (ਵਿਸ਼ਵ ਵਾਰਤਾ)ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ ਅਕਾਦਮੀ ਦੇ ਜੀਵਨ ਮੈਂਬਰ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉੱਘੇ ਗੀਤਕਾਰ ਸ੍ਰੀ ਹਰਦੇਵ ਦਿਲਗੀਰ ਹੋਰਾਂ ਨੇ ਅਨੇਕਾਂ ਗਾਇਕ ਅਤੇ ਗਾਇਕਾਵਾਂ ਨੂੰ ਆਪਣੀ ਗੀਤਕਾਰੀ ਦੇ ਹੁਨਰ ਨਾਲ ਵਿਸ਼ਵ ਪ੍ਰਸਿੱਧੀ ਦੇ ਮੁਕਾਮ ਤੱਕ ਪਹੁੰਚਾਇਆ। ਉਨ੍ਹਾਂ ਕਿਹਾ ਬਹੁਤ ਹੀ ਨਿੱਘੇ ਸੁਭਾਅ ਦੇ ਮਾਲਕ ਹਰਦੇਵ ਦਿਲਗੀਰ ਹੋਰੀਂ ਦੇਵ ਥਰੀਕਿਆਂ ਵਾਲੇ ਦੇ ਨਾਮ ਨਾਲ ਪ੍ਰਸਿੱਧ ਸਨ। ਪ੍ਰੋ. ਲਾਲ ਸਿੰਘ ਲੇਖਕ ਹੋਣ ਦੇ ਨਾਲ ਨਾਲ ਬਹੁਤ ਹੀ ਵਧੀਆ ਇਨਸਾਨ ਸਨ।
ਦੋਹਾਂ ਲੇਖਕਾਂ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ
ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇੇ ਸਮੇਂ ਪੰਜਾਬੀ ਸਾਹਿਤ ਅਕਾਡਮੀ,
ਲੁਧਿਆਣਾ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ,
ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਜਨਮੇਜਾ ਸਿੰਘ ਜੌਹਲ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।
ਪ੍ਰੋ. ਰਵਿੰਦਰ ਸਿੰਘ ਭੱਠਲ
ਪ੍ਰਧਾਨ
98780-11557