• Latest
  • Trending
ਪੰਜਾਬੀ ਸਾਹਿਤ ਸਭਾ ( ਰਜਿ ) ਬਠਿੰਡਾ ਵੱਲੋਂ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਦੀ ਜਨਮ ਸ਼ਤਾਬਦੀ ਸਬੰਧੀ ਸੈਮੀਨਾਰ ਕਰਵਾਇਆ।

ਪੰਜਾਬੀ ਸਾਹਿਤ ਸਭਾ ( ਰਜਿ ) ਬਠਿੰਡਾ ਵੱਲੋਂ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਦੀ ਜਨਮ ਸ਼ਤਾਬਦੀ ਸਬੰਧੀ ਸੈਮੀਨਾਰ ਕਰਵਾਇਆ।

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

3 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

3 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

3 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

5 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

7 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

7 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸਾਹਿਤ ਸਭਾ ( ਰਜਿ ) ਬਠਿੰਡਾ ਵੱਲੋਂ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਦੀ ਜਨਮ ਸ਼ਤਾਬਦੀ ਸਬੰਧੀ ਸੈਮੀਨਾਰ ਕਰਵਾਇਆ।

March 9, 2020
in ਖਬਰਾਂ, ਪੰਜਾਬ
ਪੰਜਾਬੀ ਸਾਹਿਤ ਸਭਾ ( ਰਜਿ ) ਬਠਿੰਡਾ ਵੱਲੋਂ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਦੀ ਜਨਮ ਸ਼ਤਾਬਦੀ ਸਬੰਧੀ ਸੈਮੀਨਾਰ ਕਰਵਾਇਆ।

ਪੰਜਾਬੀ ਸਾਹਿਤ ਸਭਾ ਬਠਿੰਡਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਅਦਾਰੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ ਲਾਭ ਸਿੰਘ ਖੀਵਾ ਨੇ ਕੀਤੀ ਅਤੇ ਰਿਪਦੁਮਨ ਸਿੰਘ ਰੂਪ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਨ੍ਹਾਂ ਤੋਂ ਇਲਾਵਾ ਪੰਜਾਬ ਕਲਾ ਪ੍ਰੀਸ਼ਦ ਦੇ ਮੀਡੀਆ ਅਧਿਕਾਰੀ ਨਿੰਦਰ ਘੁਗਿਆਣਵੀ ਡਾ ਜੀਤ ਸਿੰਘ ਜੋਸ਼ੀ ਅਤੇ ਸਭਾ ਦੇ ਪ੍ਰਧਾਨ ਜੇ ਸੀ ਪਰਿੰਦਾ ਪ੍ਰਧਾਨਗੀ ਮੰਡਲ ਵਿੱਚ ਸੁਸ਼ੋਭਤ ਸਨ।
ਸਭ ਤੋਂ ਪਹਿਲਾਂ ਸਾਹਿਤ ਸਭਾ ਦੇ ਅਹੁਦੇਦਾਰਾਂ ਵੱਲੋਂ ਪ੍ਰਧਾਨਗੀ ਮੰਡਲ ਵਿੱਚ ਸੁਸ਼ੋਭਿਤ ਸਾਰੀਆਂ ਹੀ ਅਹਿਮ ਸ਼ਖਸੀਅਤਾਂ ਨੂੰ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ। ਪ੍ਰਧਾਨਗੀ ਮੰਡਲ ਵੱਲੋਂ ਟੀਚਰ ਹੋਮ ਅਦਾਰੇ ਦਾ ਮੈਗਜ਼ੀਨ ਸਹੀ ਬੁਨਿਆਦ ਰਿਲੀਜ਼ ਕੀਤਾ ਅਤੇ ਲਛਮਣ ਸਿੰਘ ਮਲੂਕਾ ਨੇ ਇਸ ਮੈਗਜ਼ੀਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸਭਾ ਦੇ ਪ੍ਰਧਾਨ ਜੇ ਸੀ ਪਰਿੰਦਾ ਵੱਲੋਂ ਇਸ ਸਮਾਗਮ ਵਿੱਚ ਹਾਜ਼ਰੀਨ ਸਰੋਤਿਆਂ ਨੂੰ ਜੀ ਆਇਆਂ ਨੂੰ ਕਿਹਾ। ਇਸ ਉਪਰੰਤ ਕਹਾਣੀਕਾਰ ਜਸਪਾਲ ਮਾਨਖੇੜਾ ਨੇ ਇਸ ਸਮਾਗਮ ਦੀ ਰੂਪਰੇਖਾ ਉਲੀਕਣ ਬਾਰੇ ਵਿਸਥਾਰ ਰੂਪ ਵਿੱਚ ਦਸਦਿਆਂ ਕਿਹਾ ਕਿ ਸੰਤੋਖ ਸਿੰਘ ਧੀਰ ਮਾਲਵੇ ਦੀ ਖ਼ਾਸ ਕਰਕੇ ਬਠਿੰਡੇ ਦੀ ਧਰੋਹਰ ਹੈ । ਸਾਹਿਤ ਸਭਾ ਦੇ ਪ੍ਰੈੱਸ ਸਕੱਤਰ ਅਮਨ ਦਾਤੇਵਾਸੀਆ ਵੱਲੋਂ ਸੰਤੋਖ ਸਿੰਘ ਧੀਰ ਦੀ ਕਵਿਤਾ ‘ ਸਦਾ ਨਹੀਂ ਰਹਿਣੀ ਰਾਤ’ ਤਰੰਨਮ ਚ ਗਾ ਕੇ ਸਮਾਗਮ ਨੂੰ ਅੱਗੇ ਵਧਾਇਆ। ਉੱਘੇ ਲੇਖਕ ਨਿੰਦਰ ਘੁਗਿਆਣਵੀ ਨੇ ਸੰਤੋਖ ਸਿੰਘ ਧੀਰ ਨਾਲ ਆਪਣੇ ਨਿੱਘੇ ਸੰਬੰਧਾਂ ਦੀ ਚਰਚਾ ਕਰਦਿਆਂ ਉਨ੍ਹਾਂ ਬਾਰੇ ਬੜੀਆਂ ਹੀ ਭਾਵਪੂਰਤ ਗੱਲਾਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਸੈਮੀਨਾਰ ਨੂੰ ਅੱਗੇ ਤੋਰਦਿਆਂ ਡਾ ਜੀਤ ਸਿੰਘ ਜੋਸ਼ੀ ਨੇ ਕਿਹਾ ਕਿ ਧੀਰ ਸੱਚ, ਸੁਹਜ ਤੇ ਸਲੀਕੇ ਦੇ ਧਾਰਨੀ ਸਨ ਉਹ ਆਪਣੇ ਆਪ ਨੂੰ ਕਿਸੇ ਇੱਕ ਵਿਧਾ ਦਾ ਲੇਖਕ ਨਹੀਂ ਸਗੋਂ ਸਾਹਿਤਕਾਰ ਧੀਰ ਅਖਵਾਉਣਾ ਪਸੰਦ ਕਰਦੇ ਸਨ। ਉਨ੍ਹਾਂ ਨੇ ਧੀਰ ਦੀਆਂ ਕਹਾਣੀਆਂ ਦੇ ਪਾਤਰਾਂ ਦੀਆਂ ਗੱਲਾਂਬਾਤਾਂ ਰਾਹੀਂ ਉਨ੍ਹਾਂ ਦੀ ਉਸਾਰੂ ਸੋਚ ਬਾਰੇ ਬਾਖ਼ੂਬੀ ਚਾਨਣਾ ਪਾਇਆ।ਸੰਤੋਖ ਸਿੰਘ ਧੀਰ ਬਾਰੇ ਬੋਲਦਿਆਂ ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਨੇ ਕਿਹਾ ਕਿ ਉਨ੍ਹਾਂ ਨੇ ਹੰਢਾਈਆਂ ਗੱਲਾਂ ਅਤੇ ਲੋਕਾਈ ਦੇ ਦਰਦ ਨੂੰ ਹੀ ਆਪਣੀਆਂ ਰਚਨਾਵਾਂ ਦਾ ਹਿੱਸਾ ਬਣਾਇਆ। ਉਹ ਦੱਬੇ ਕੁਚਲੇ ਲੋਕਾਂ ਦੀ ਅਗਵਾਈ ਕਰਨ ਵਾਲੇ ਕਵੀ ਸਨ ਅਤੇ ਉਹ ਆਪਣੀਆਂ ਲਿਖਤਾਂ ਰਾਹੀਂ ਸਦਾ ਅਮਰ ਰਹਿਣਗੇ। ਕਹਾਣੀਕਾਰ ਅਤਰਜੀਤ ਅਤੇ ਭੂਰਾ ਸਿੰਘ ਕਲੇਰ ਨੇ ਵੀ ਸੰਤੋਖ ਸਿੰਘ ਧੀਰ ਦੀਆਂ ਕਹਾਣੀਆਂ ਤੇ ਆਪਣੀ ਵਿਸ਼ਲੇਸ਼ਣਾਤਮਿਕ ਚਰਚਾ ਕੀਤੀ।ਸੰਤੋਖ ਸਿੰਘ ਧੀਰ ਦੇ ਭਤੀਜੇ ਰੰਜੀਵਨ ਨੇ ਹੀਣਿਆਂ ‘ਚ ਨਵੀਂ ਰੂਹ ਫੂਕਦੀ ‘ ਸੱਚ ਤੂੰ ਅੈਨਾ ਬੋਲ’ ਅਤੇ ‘ ਅਮੁੱਲਿਆ” ਕਵਿਤਾ ਸੁਣਾ ਕੇ ਸਰੋਤਿਆਂ ਦੀ ਵਾਹਵਾ ਖੱਟੀ। ਸਮਾਗਮ ਦੇ ਮੁੱਖ ਮਹਿਮਾਨ ਸੰਤੋਖ ਸਿੰਘ ਧੀਰ ਦੇ ਛੋਟੇ ਭਰਾ ਰਿਪਦੁਮਨ ਸਿੰਘ ਰੂਪ ਨੇ ਉਨ੍ਹਾਂ ਦੀਆਂ ਵੱਖ ਵੱਖ ਕਵਿਤਾਵਾਂ ਬਾਰੇ ਉਨ੍ਹਾਂ ਦੀ ਲਿਖਣ ਸ਼ੈਲੀ ਅਤੇ ਲਿਖਣ ਦੇ ਵੱਖ ਵੱਖ ਪੜਾਵਾਂ ਬਾਰੇ ਵਿਸਥਾਰ ਰੂਪ ਵਿੱਚ ਦੱਸਿਆ। ਉਨ੍ਹਾਂ ਨੇ ‘ਉੱਡ ਰਿਹਾ ਹੈ ਬਾਜ’ ਸੰਸਾਰੀਕਰਨ ਦੀ ਬਾਤ ਪਾਉਂਦੀ ਸੰਤੋਖ ਸਿੰਘ ਧੀਰ ਦੀ ਕਵਿਤਾ ਅਤੇ ਕਸ਼ਮੀਰ ਵਾਰੇ ਲਿਖੀ ਆਪਣੀ ਕਵਿਤਾ ਸਰੋਤਿਆਂ ਦੇ ਸਨਮੁੱਖ ਰੱਖੀ। ‘ ਫ਼ਿਕਰ ਨਾ ਕਰੀਂ ਵੀਰ’ ਧੀਰ ਸਾਹਿਬ ਦੇ ਸਮੁੱਚੇ ਜੀਵਨ ਤੇ ਝਾਤ ਪਾਉਂਦੀ ਕਵਿਤਾ ਸਮਾਗਮ ਦਾ ਸਿਖਰ ਹੋ ਨਿਬੜੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾਕਟਰ ਲਾਭ ਸਿੰਘ ਖੀਵਾ ਨੇ ਪੰਜਾਬੀ ਸਾਹਿਤ ਸਭਾ ਦੇ ਮਾਣਮੱਤੇ ਇਤਿਹਾਸ ਨੂੰ ਚੇਤੇ ਕਰਦਿਆਂ ਇਸ ਨੂੰ ਸਾਹਿਤਕ ਜਗਤ ਦਾ ਥੰਮ੍ਹ ਦੱਸਿਆ। ਉਨ੍ਹਾਂ ਕਿਹਾ ਕਿ ਸੰਤੋਖ ਸਿੰਘ ਧੀਰ ਦੀ ਜਨਮ ਸ਼ਤਾਬਦੀ ਮਨਾਉਣਾ ਸਾਡੇ ਲੇਖਕਾਂ ਦਾ ਫਰਜ਼ ਬਣਦਾ ਹੈ। ਕਿਸੇ ਮਰਹੂਮ ਸਾਹਿਤਕਾਰ ਨੂੰ ਉਨ੍ਹਾਂ ਦੀਆਂ ਕਿਰਤਾਂ ਰਾਹੀਂ ਯਾਦ ਕਰਨਾ ਬੜੇ ਫਕਰ ਵਾਲੀ ਗੱਲ ਹੁੰਦੀ ਹੈ ।ਧੀਰ ਸਾਹਿਬ ਨੂੰ ਪੈਦਾ ਕਰਨ ਵਾਲੇ ਹਾਲਾਤਾਂ ਨੂੰ ਅੱਗੇ ਲਿਆਉਣ ਦੀ ਲੋੜ ਹੈ।ਇਸ ਤੋਂ ਬਾਅਦ ਸਾਹਿਤ ਸਭਾ ਬਠਿੰਡਾ ਵੱਲੋਂ ਸਾਰੀਆਂ ਹੀ ਸ਼ਖਸੀਅਤਾਂ ਨੂੰ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੇ ਅਖੀਰ ਵਿੱਚ ਸਭਾ ਦੇ ਮੀਤ ਪ੍ਰਧਾਨ ਭੋਲਾ ਸਿੰਘ ਸ਼ਮੀਰੀਆ ਨੇ ਸਾਰੇ ਆਏ ਹੋਏ ਸਾਹਿਤਕਾਰਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਡਾ ਪਰਮਜੀਤ ਰੋਮਾਣਾ, ਵਿਕਾਸ ਕੌਸ਼ਲ, ਡਾ ਰਵਿੰਦਰ ਸੰਧੂ, ਰਣਜੀਤ ਗੌਰਵ, ਮਨਜੀਤ ਬਠਿੰਡਾ, ਅਜੀਤ ਸਿੰਘ ਰਾਹੀ, ਖੁਸ਼ਵੰਤ ਬਰਗਾੜੀ, ਮਨਪ੍ਰੀਤ ਟਿਵਾਣਾ, ਗੁਰਦੇਵ ਖੋਖਰ, ਜਰਨੈਲ ਭਾਈਰੂਪਾ, ਪ੍ਰੋਫੈਸਰ ਅਮਨਦੀਪ ਸੇਖੋਂ,ਗੁਰਪ੍ਰੀਤ ਰੱਲੀ, ਸੱਚਪ੍ਰੀਤ ਕੌਰ, ਸੁਖਮੰਦਰ ਭਾਗੀਵਾਂਦਰ,ਗੁਰਦੇਵ ਖੋਖਰ, ਜਸਪਾਲ ਜੱਸੀ, ਬਲਵਿੰਦਰ ਬਾਘਾ, ਸੁਰਿੰਦਰਪ੍ਰੀਤ ਘਣੀਆ, ਜਸਵੀਰ ਅਕਲੀਆ, ਦਵੀ ਸਿੱਧੂ, ਹਰਭਜਨ ਸੇਲਬਰਾ ਅਤੇ ਹਰਦਰਸ਼ਨ ਸੋਹਲ ਆਦਿ ਹਾਜ਼ਰ ਸਨ।ਸਟੇਜ ਦੀ ਕਾਰਵਾਈ ਸਭਾ ਦੇ ਜਨਰਲ ਸਕੱਤਰ ਰਣਬੀਰ ਰਾਣਾ ਨੇ ਬਾਖੂਬੀ ਨਿਭਾਈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

by Ranjit Singh
2 weeks ago
0

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 