
*ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਸੜਕ ਤੋਂ ਸੰਸਦ ਤੱਕ ਸੰਘਰਸ਼ ਕਰਾਂਗੇ-ਭਗਵੰਤ ਮਾਨ*
*ਚੰਡੀਗੜ੍ਹ, 11 ਜੂਨ( ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਅਧਿਕਾਰਾਂ ਅਤੇ ਕਿਸਾਨਾਂ ਵਿਰੁੱਧ ਲਿਆਂਦੇ ਗਏ 3 ਖ਼ਤਰਨਾਕ ਆਰਡੀਨੈਂਸਾਂ ਨੂੰ ਵਾਪਸ ਲੈਣ ਲਈ ਆਮ ਆਦਮੀ ਪਾਰਟੀ ਪੰਜਾਬ ਦੀਆਂ ਜ਼ਿਲ੍ਹਾ ਇਕਾਈਆਂ ਸ਼ੁੱਕਰਵਾਰ 12 ਜੂਨ 2020 ਨੂੰ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ (ਮੰਗ ਪੱਤਰ) ਭੇਜਣਗੀਆਂ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਹ ਨਾ ਕੇਵਲ ਕਿਸਾਨ ਅਤੇ ਖੇਤੀਬਾੜੀ ਦੀ ਬਚੀ-ਖੁਚੀ ਹੋਂਦ ਲਈ ਕਤਰਾ ਹਨ ਸਗੋਂ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕ ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਇਨ੍ਹਾਂ ਮਾਰੂ ਫ਼ੈਸਲਿਆਂ ਵਿਰੁੱਧ ਡਟ ਕੇ ਲੜਾਈ ਲੜੇਗੀ।
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...





















